
ਇਸ ਦੇ ਬਾਵਜੂਦ ਸਹੁਰਾ ਪਰਿਵਾਰ ਪੁਲਿਸ ਕੋਲ ਝੂਠੀ ਸ਼ਿਕਾਇਤ ਦਰਜ ਕਰਵਾ ਕੇ ਗੁਰਪ੍ਰੀਤ ਸਿੰਘ ਨੂੰ ਤੰਗ ਪਰੇਸ਼ਾਨ ਕਰ ਰਹੇ ਸਨ। ਜਿਸ ਕਾਰਨ ਗੁਰਪ੍ਰੀਤ ਸਿੰਘ ਨੇ ਵੀਰਵਾਰ ਰਾਤ ਨੂੰ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਤੋਂ ਬਾਅਦ ਉਸਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਸਨੂੰ ਇਲਾਜ ਲਈ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਪਰ ਗੁਰਪ੍ਰੀਤ ਸਿੰਘ ਦੀ ਰਸਤੇ ਵਿੱਚ ਹੀ ਮੌਤ ਹੋ ਗਈ।