PRTC ਡਰਾਈਵਰ ਦਾ ਕਾਰਾ, ਟੋਲ ਪਲਾਜ਼ਾ ਤੇ ਮਹਿਲਾ ਕਰਮਚਾਰੀ ਨੂੰ ਮਾਰਿਆ ਥੱਪੜ, ਇੱਕਠੇ ਹੋਏ ਲੋਕ ਤਾਂ ਭਜਾ ਲਈ ਬੱਸ

ਅੱਜਕੱਲ ਪੰਜਾਬ ਵਿਚ ਅੋਰਤਾਂ ਕਿਸ ਤਰ੍ਹਾਂ ਸੁਰੱਖਿਅਤ ਹਨ ਇਸਦੀ ਤਾਜ਼ਾ ਮਿਸਾਲ ਸਾਹਮਣੇ ਆਈ ਹੈ।ਪੰਜਾਬ ਦੇ ਬਨੂੜ, ਪਟਿਆਲਾ ਵਿੱਚ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ‘ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡ੍ਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਦੱਸਿਆ ਜਾ ਰਿਹਾ ਹੈ ਬੱਸ ਚੰਡੀਗੜ੍ਹ ਤੋਂ ਪਟਿਆਲਾ ਜਾ ਰਹੀ ਸੀ। ਬੱਸ ਦੀ ਪਛਾਣ ਇਸ ਦੇ ਨੰਬਰ ਤੋਂ ਕੀਤੀ ਗਈ ਹੈ। ਹੁਣ ਸੀਸੀਟੀਵੀ ਪਟਿਆਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਬਨੂੜ ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ 19 ਜੁਲਾਈ ਦੁਪਹਿਰ ਡੇਢ ਵਜੇ ਦੇ ਕਰੀਬ ਵਾਪਰੀ। ਟੋਲ ਪਲਾਜ਼ਾ ‘ਤੇ ਕਾਫੀ ਦੇਰ ਤੱਕ ਆਵਾਜਾਈ ਰੁਕੀ ਰਹੀ। ਇਸ ਦੌਰਾਨ ਉਕਤ ਬੱਸ ਦੇ ਕੰਡਕਟਰ ਨੇ ਟੋਲ ਪਲਾਜ਼ਾ ਦਾ ਬੈਰੀਕੇਡ ਹਟਾ ਦਿੱਤਾ ਅਤੇ ਇਸ ਦੌਰਾਨ ਤਿੰਨ ਤੋਂ ਚਾਰ ਵਾਹਨ ਟੋਲ ਪਲਾਜ਼ਾ ਤੋਂ ਲੰਘ ਗਏ। ਜਿਸ ਤੋਂ ਬਾਅਦ ਜਦੋਂ ਉਕਤ ਬੱਸ ਟੋਲ ਕੱਟ ਕੇ ਰਵਾਨਾ ਹੋਣ ਲੱਗੀ ਤਾਂ ਬੱਸ ਦੇ ਕੰਡਕਟਰ ਵੱਲੋਂ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ ਗਿਆ।

ਹਾਲਾਂਕਿ ਟੋਲ ‘ਤੇ ਮੌਜੂਦ ਮੁਲਾਜ਼ਮਾਂ ਵੱਲੋਂ ਇਤਰਾਜ਼ ਵੀ ਜਤਾਇਆ ਗਿਆ। ਜਿਸ ਤੋਂ ਬਾਅਦ ਉਕਤ ਬੱਸ ਚਾਲਕ ਬੱਸ ਨੂੰ ਉਕਤ ਜਗ੍ਹਾ ਤੋਂ ਭਜਾ ਕੇ ਲੈ ਗਿਆ। ਥੱਪੜ ਮਾਰਨ ਦਾ ਕਾਰਨ ਕੀ ਸੀ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਟਿਆਲਾ ਪੁਲਿਸ ਜਲਦੀ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।

ਜਿਸ ਦੇ ਚੱਲਦਿਆਂ ਉਕਤ ਬੱਸ ਦੇ ਕੰਡਕਟਰ ਨੇ ਟੋਲ ਪਲਾਜ਼ਾ ਦਾ ਬੈਰੀਕੇਡ ਹਟਾ ਦਿੱਤਾ ਅਤੇ ਇਸ ਦੌਰਾਨ ਤਿੰਨ ਤੋਂ ਚਾਰ ਵਾਹਨ ਟੋਲ ਪਲਾਜ਼ਾ ਤੋਂ ਲੰਘ ਗਏ। ਜਿਸ ਤੋਂ ਬਾਅਦ ਜਦੋਂ ਉਕਤ ਬੱਸ ਟੋਲ ਕੱਟ ਕੇ ਰਵਾਨਾ ਹੋਣ ਲੱਗੀ ਤਾਂ ਬੱਸ ਦੇ ਕੰਡਕਟਰ ਵੱਲੋਂ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ ਗਿਆ। ਇਸ ਘਟਨਾ ਉਤੇ ਟੋਲ ‘ਤੇ ਮੌਜੂਦ ਮੁਲਾਜ਼ਮਾਂ ਵੱਲੋਂ ਇਤਰਾਜ਼ ਜਤਾਇਆ ਗਿਆ। ਜਿਸ ਤੋਂ ਬਾਅਦ ਉਕਤ ਬੱਸ ਚਾਲਕ ਬੱਸ ਨੂੰ ਉਕਤ ਜਗ੍ਹਾ ਤੋਂ ਭਜਾ ਕੇ ਲੈ ਗਿਆ। ਥੱਪੜ ਮਾਰਨ ਦਾ ਕਾਰਨ ਕੀ ਸੀ ਫਿਲਹਾਲ ਇਸ ਬਾਰੇ ਪਤਾ ਨਹੀਂ ਲੱਗ ਪਾਇਆ ਹੈ |

error: Content is protected !!