ਮੌ+ਤ ਲੈ ਗਈ ਪਰਿਵਾਰ ਨੂੰ ਰਾਜਸਥਾਨ, ਚੌਲਾਂ ਨਾਲ ਭਰੀ ਟਰਾਲੀ ਨਾਲ ਕਾਰ ਦੀ ਟੱਕਰ, 6 ਜੀਆਂ ਦੀ ਮੌ+ਤ,ਪੂਰਾ ਟੱਬਰ ਥਾਂ ਤੇ ਖਤਮ

ਰਾਜਸਥਾਨ ‘ਚ ਬੀਤੀ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਸੜਕ ਹਾਦਸੇ ਵਿਚ ਪੰਜਾਬ ਦੇ ਰਹਿਣ ਵਾਲੇ ਇਕੋ ਪ੍ਰਵਾਰ ਦੇ 6 ਜੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬੀਕਾਨੇਰ ਦੇ ਮਹਾਜਨ ਥਾਣਾ ਅਧੀਨ ਪੈਂਦੇ ਜੈਤਪੁਰ ਟੋਲ ਨੇੜੇ ਭਾਰਤਮਾਲਾ ਪ੍ਰੋਜੈਕਟ ਤਹਿਤ ਬਣੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਵੇਅ ‘ਤੇ ਵੀਰਵਾਰ ਰਾਤ ਕਰੀਬ 9.15 ਵਜੇ ਵਾਪਰਿਆ।

ਮਿਲੀ ਜਾਣਕਾਰੀ ਅਨੁਸਾਰ ਸਾਲਾਸਰ ਜਾ ਰਹੇ ਪ੍ਰਵਾਰ ਦੀ ਕਾਰ ਦੀ ਚੌਲਾਂ ਦੀ ਭਰੀ ਟਰਾਲੀ ਨਾਲ ਟੱਕਰ ਹੋ ਗਈ। ਕਾਰ ‘ਚ ਸਵਾਰ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਬੱਚੀ ਦੇ ਸਾਹ ਚੱਲ ਰਹੇ ਸਨ।

ਉਸ ਨੂੰ ਇਲਾਜ ਲਈ ਪੱਲੂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਵੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁੱਕਰਵਾਰ ਨੂੰ ਮਹਾਜਨ ਸਰਕਾਰੀ ਹਸਪਤਾਲ ‘ਚ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ।

 ਮ੍ਰਿਤਕਾਂ ਦੀ ਪਛਾਣ ਸ਼ਿਵ ਕੁਮਾਰ ਗੁਪਤਾ (50), ਉਸ ਦੀ ਪਤਨੀ ਆਰਤੀ (48), ਬੇਟੀ ਸੁਨੈਨਾ (24), ਭੂਮੀ (16), ਪੁੱਤਰ ਨੀਰਜ ਗੁਪਤਾ (22) ਤੇ ਖੇਮੰਤ ਉਰਫ਼ ਡੱਗੂ (12) ਵਜੋਂ ਹੋਈ ਹੈ। ਪਰਿਵਾਰ ਵੀਰਵਾਰ ਸ਼ਾਮ ਕਰੀਬ 7 ਵਜੇ ਮੰਡੀ ਕਿੱਲਿਆਂਵਾਲੀ ਤੋਂ ਸਾਲਾਸਰ ਲਈ ਰਵਾਨਾ ਹੋਏ। ਨੀਰਜ ਕਾਰ ਚਲਾ ਰਿਹਾ ਸੀ। ਮ੍ਰਿਤਕ ਡੱਬਵਾਲੀ ਦੇ ਨਾਲ ਲੱਗਦੀ ਮੰਡੀ ਕਿੱਲਿਆਂਵਾਲੀ ਦੇ ਰਹਿਣ ਵਾਲੇ ਸਨ।

error: Content is protected !!