ਮਿਲੀ ਜਾਣਕਾਰੀ ਅਨੁਸਾਰ ਸਾਲਾਸਰ ਜਾ ਰਹੇ ਪ੍ਰਵਾਰ ਦੀ ਕਾਰ ਦੀ ਚੌਲਾਂ ਦੀ ਭਰੀ ਟਰਾਲੀ ਨਾਲ ਟੱਕਰ ਹੋ ਗਈ। ਕਾਰ ‘ਚ ਸਵਾਰ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਬੱਚੀ ਦੇ ਸਾਹ ਚੱਲ ਰਹੇ ਸਨ।
ਉਸ ਨੂੰ ਇਲਾਜ ਲਈ ਪੱਲੂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਵੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁੱਕਰਵਾਰ ਨੂੰ ਮਹਾਜਨ ਸਰਕਾਰੀ ਹਸਪਤਾਲ ‘ਚ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ।