ਰੱਦ ਹੋ ਸਕਦੀ ਅੰਮ੍ਰਿਤਪਾਲ ਸਿੰਘ ਦੀ MP ਮੈਂਬਰਸ਼ਿੱਪ, ਜਾਣਕਾਰੀਆਂ ਲੁਕਾਉਂਣ ਦਾ ਇਲਜ਼ਾਮ, ਕੋਰਟ  ‘ਚ ਕੇਸ ਦਾਇਰ

ਖਡੂਰ ਸਾਹਿਬ ਤੋਂ ਸਭ ਤੋਂ ਵੱਧ (1.97 ਲੱਖ) ਵੋਟਾਂ ਦੇ ਫਰਕ ਨਾਲ ਜਿੱਤ ਕੇ ਐਮਪੀ ਬਣੇ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਣ ਉਨ੍ਹਾਂ ਦੀ ਚੋਣ ਨੂੰ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਸ ਨੇ ਪਟੀਸ਼ਨ ਵਿੱਚ ਅਦਾਲਤ ਅੱਗੇ ਕਈ ਦਲੀਲਾਂ ਪੇਸ਼ ਕੀਤੀਆਂ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਚੋਣ ਕਮਿਸ਼ਨ, ਪੰਜਾਬ ਚੋਣ ਕਮਿਸ਼ਨ ਦੇ ਖਰਚਾ ਅਫਸਰ, ਪੰਜਾਬ ਦੇ ਮੁੱਖ ਚੋਣ ਅਫਸਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਧਿਰ ਬਣਾਇਆ ਹੈ। ਪਟੀਸ਼ਨ ‘ਤੇ 6 ਅਗਸਤ ਨੂੰ ਸੁਣਵਾਈ ਹੋਵੇਗੀ।

ਵਿਕਰਮ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ ‘ਤੇ ਆਧਾਰਿਤ ਕੀਤੀ ਹੈ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ।

ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਤਹਿਤ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਉਸ ਨੇ ਜੇਲ ਦੇ ਅੰਦਰੋਂ ਹੀ ਲੋਕ ਸਭਾ ਦੀ ਚੋਣ ਲੜੀ ਸੀ। ਉਹ ਆਪਣੇ ਇਲਾਕੇ ਵਿਚ ਚੋਣ ਪ੍ਰਚਾਰ ਕਰਨ ਵੀ ਨਹੀਂ ਆਇਆ ਪਰ ਇਸ ਤੋਂ ਬਾਅਦ ਵੀ ਉਸ ਨੇ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।

error: Content is protected !!