ਉਕਤ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਹੈਬੋਵਾਲ ਪੁਲਿਸ ਨੇ ਪੀੜਤਾ ਦੇ ਬਿਆਨ ਉੱਪਰ ਸਬਜ਼ੀ ਮੰਡੀ ਬਹਾਦਰ ਕੇ ਰੋਡ ਰਹਿਣ ਵਾਲੇ ਸ਼ਖ਼ਸ ਖਿਲਾਫ਼ ਤੇ ਆਈਟੀ ਐਕਟ ਦੇ ਦੋਸ਼ ਅਧੀਨ ਪਰਚਾ ਦਰਜ ਕਰ ਲਿਆ ਹੈ।
ਉਕਤ ਇਤਰਾਜ਼ਯੋਗ ਵੀਡੀਓ ਵਾਇਰਲ ਕਰ ਕੇ ਬਦਨਾਮ ਕਰਨ ਦਾ ਡਰਾਵਾ ਦਿੰਦੇ ਹੋਏ ਮੁਲਜ਼ਮ ਨੇ ਪੀੜਤਾ ਨੂੰ ਬਾਅਦ ‘ਚ ਵੀ ਕਈ ਵਾਰ ਆਪਣਾ ਸ਼ਿਕਾਰ ਬਣਾਇਆ ਤੇ ਉਸਦਾ ਜਿਨਸੀ ਸ਼ੋਸ਼ਣ ਕਰਦਾ ਰਿਹਾ। ਮੁਲਜ਼ਮ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਇਆ ਤਾਂ ਉਸ ਨੇ ਹੱਡਬੀਤੀ ਆਪਣੇ ਪਰਿਵਾਰ ਨੂੰ ਦੱਸੀ ਅਤੇ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਉਕਤ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਇੰਸਪੈਕਟਰ ਅੰਮ੍ਰਿਤ ਪਾਲ ਸਿੰਘ ਮੁਤਾਬਕ ਮੁਲਜ਼ਮ ਖਿਲਾਫ ਪਰਚਾ ਦਰਜ ਕਰ ਕੇ ਗ੍ਰਿਫਤਾਰੀ ਲਈ ਉੱਦਮ ਸ਼ੁਰੂ ਕਰ ਦਿੱਤੇ ਗਏ ਹਨ।