ਨਸ਼ੇ ਸਮੇਤ ਫੜੇ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਮਿਲੀ ਜ਼ਮਾਨਤ, 16 ਦਿਨ ਬਾਅਦ ਆਵੇਗਾ ਬਾਹਰ

ਨਸ਼ੇ ਸਮੇਤ ਫੜੇ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਮਿਲੀ ਜ਼ਮਾਨਤ, 16 ਦਿਨ ਬਾਅਦ ਆਵੇਗਾ ਬਾਹਰ

ਜਲੰਧਰ (ਵੀਓਪੀ ਬਿਊਰੋ) ਆਈਸ ਡਰੱਗਜ਼ ਸਮੇਤ ਫੜੇ ਗਏ ਸ੍ਰੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਖਾਲਿਸਤਾਨ ਸਮਰਥਕ ਹਰਪ੍ਰੀਤ ਸਿੰਘ ਹੈਪੀ ਨੂੰ ਫਿਲੌਰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਬੀਤੇ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ 23 ਜੁਲਾਈ ਦੀ ਤਰੀਕ ਦਿੱਤੀ ਸੀ ਪਰ ਮੰਗਲਵਾਰ ਨੂੰ ਲਵਪ੍ਰੀਤ ਸਿੰਘ ਅਤੇ ਹੈਪੀ ਦੀ ਜ਼ਮਾਨਤ ਦੀ ਸੁਣਵਾਈ ਪੂਰੀ ਨਹੀਂ ਹੋ ਸਕੀ ਸੀ। ਵੀਰਵਾਰ ਨੂੰ ਅਦਾਲਤ ‘ਚ ਦੋਵਾਂ ਧਿਰਾਂ ਦੀ ਸੁਣਵਾਈ ਹੋਈ। ਇਸ ਤੋਂ ਬਾਅਦ ਅਦਾਲਤ ਨੇ ਹੈਪੀ ਨੂੰ ਜ਼ਮਾਨਤ ਦੇ ਦਿੱਤੀ ਹੈ।

ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਦੀ ਜ਼ਮਾਨਤ ਪਟੀਸ਼ਨ ‘ਤੇ ਪਹਿਲਾਂ 20 ਜੁਲਾਈ ਨੂੰ ਸੁਣਵਾਈ ਹੋਣੀ ਸੀ ਪਰ ਉਸ ਦਿਨ ਵੀ ਸੁਣਵਾਈ ਨਹੀਂ ਹੋਈ ਅਤੇ ਅਦਾਲਤ ਨੇ 23 ਜੁਲਾਈ ਦਾ ਸਮਾਂ ਦਿੱਤਾ ਸੀ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਫਿਲੌਰ ਪੁਲਸ ਨੇ 11 ਜੁਲਾਈ ਦੀ ਸ਼ਾਮ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ।

ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਹੈਪੀ ਅਤੇ ਲਵਪ੍ਰੀਤ ਆਪਣੀ ਕ੍ਰੇਟਾ ਕਾਰ ‘ਚ ਸੰਦੀਪ ਵਾਸੀ ਹੈਬੋਵਾਲ, ਲੁਧਿਆਣਾ ਤੋਂ 10,000 ਰੁਪਏ ਦੀ ਆਈਸ ਡਰੱਗ ਲੈਣ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਸੀ। ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਰੁਟੀਨ ਚੈਕਿੰਗ ਦੌਰਾਨ ਦੋਵਾਂ ਨੂੰ ਫਿਲੌਰ ਹਾਈਵੇਅ ਤੋਂ ਕਾਬੂ ਕੀਤਾ ਹੈ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿਚ ਬੈਠ ਕੇ ਦੋਵੇਂ ਨਸ਼ੇ ਕਰਨ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਕੋਲ ਲਾਈਟਰ ਅਤੇ ਫੋਇਲ ਵੀ ਸੀ।

error: Content is protected !!