ਪੰਜਾਬ ਦੀ ਬੱਸ ਹੋਈ ਹਿਮਾਚਲ ‘ਚ ਹਾਦਸੇ ਦਾ ਸ਼ਿਕਾਰ, ਪਲਟੀਆਂ ਖਾਂਦੀ ਡਿੱਗੀ ਦਰਿਆ ‘ਚ, ਉੱਡੇ ਪਰਖੱਚੇ

ਮਨਾਲੀ ‘ਚ ਬਾਨੂ ਪੁਲ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨਾਲੀ ਤੋਂ ਪੰਜਾਬ ਆ ਰਹੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। ਇਹ ਬੱਸ ਮਨਾਲੀ ਵਿਚ ਬਿਆਸ ਦਰਿਆ ਵਿਚ ਜਾ ਡਿੱਗੀ ਹੈ। ਹਾਦਸੇ ‘ਚ 12 ਲੋਕ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਕਈ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।ਜਾਣਕਾਰੀ ਅਨੁਸਾਰ ਇਹ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਤੇ ਸਵਾਰੀਆਂ ਨਾਲ ਭਰੀ ਹੋਈ ਸੀ।

 ਇਸ ਹਾਦਸੇ ਵਿਚ ਇਕ ਦਰਜਨ ਤੋਂ ਵੀ ਵੱਧ ਸਵਾਰੀਆਂ ਜ਼ਖ਼ਮੀ ਦੱਸੀਆਂ ਜਾ ਰਹੀਆਂ ਹਨ। ਹਾਲਾਂਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਬਿਆਸ ਦਰਿਆ ਵਿਚ ਕਾਫ਼ੀ ਪਾਣੀ ਆਇਆ ਸੀ। ਜ਼ਮੀਨ ਧੱਸ ਜਾਣ ਕਾਰਨ ਇਹ ਬੱਸ ਦਰਿਆ ਵਿਚ ਡਿੱਗੀ ਦੱਸੀ ਜਾ ਰਹੀ ਹੈ।

ਜਿਸ ਕਾਰਨ ਬੱਸ ‘ਚ ਸਵਾਰ 15-16 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਸਵਾਰੀਆਂ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ ਜਾਣਕਾਰੀ ਮੁਤਾਬਕ ਇਹ ਹਾਦਸਾ ਮਨਾਲੀ ਸ਼ਹਿਰ ਤੋਂ ਪੰਜ ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ ਦੱਸਿਆ ਜਾ ਰਿਹਾ ਹੈ ਕਿ ਇਹ ਨਿੱਜੀ ਬੱਸ ਬ੍ਰਾਹਮਣ ਪੁਲ ਨੇੜੇ ਹਾਈਵੇਅ ਤੋਂ ਪਲਟ ਗਈ ਅਤੇ ਬਿਆਸ ਨਦੀ ਦੇ ਕੰਢੇ ਜਾ ਕੇ ਪਲਟ ਗਈ। ਇਸ ਹਾਦਸੇ ‘ਚ ਕਰੀਬ 16 ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਫਿਲਹਾਲ ਸਾਰਿਆਂ ਨੂੰ ਮਨਾਲੀ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਕ ਨਿੱਜੀ ਕੰਪਨੀ ਦੀ ਇਹ ਬੱਸ ਮਨਾਲੀ ਤੋਂ ਪਠਾਨਕੋਟ ਜਾ ਰਹੀ ਸੀ ਕਿ ਸਿਰਫ ਚਾਰ ਕਿਲੋਮੀਟਰ ਦੀ ਦੂਰੀ ਤੈਅ ਕਰਦੇ ਹੋਏ ਹਾਦਸੇ ਦਾ ਸ਼ਿਕਾਰ ਹੋ ਗਈ।

error: Content is protected !!