
ਰਸਤੇ ਵਿਚ ਪੈਂਦੇ ਇਕ ਧਾਰਮਿਕ ਡੇਰੇ ਦੇ ਮੋੜ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਜਾਣ ਕਰਕੇ ਮੋਟਰਸਾਈਕਲ ਸਵਾਰ ਪ੍ਰਭਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿੱਛੇ ਬੈਠੀ ਭੈਣ ਨਵਦੀਪ ਕੌਰ ਦੇ ਹੋਰ ਗੰਭੀਰ ਸੱਟਾਂ ਲੱਗਣ ਦੇ ਨਾਲ-ਨਾਲ ਉਸ ਦਾ ਪੱਟ ਵੀ ਟੁੱਟ ਗਿਆ। ਜ਼ਖ਼ਮੀ ਨਵਦੀਪ ਕੌਰ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਸਬੰਧੀ ਸੰਗਰੂਰ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।। ਦੱਸਿਆ ਜਾ ਰਿਹਾ ਹੈ ਟੱਕਰ ਇਨੀ ਖਤਰਨਾਕ ਸੀ ਕਿ ਕਾਰ ਬੁਰੀ ਤਰਾਂ ਨੁਕਸਾਨੀ ਗਈ ਹੈ ਅਤੇ ਮੋਟਰਸਾਈਕਲ ਦੇ ਵੀ ਪਰਖੱਚੇ ਉਡ ਗਏ ਹਨ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਉਨ੍ਹਾਂ ਕੋਲ ਇੱਕ ਐਕਸੀਡੈਂਟ ਕੇਸ ਆਇਆ ਸੀ ਜਿਸਦੇ ਵਿੱਚ ਇੱਕ ਲੜਕਾ ਜਿਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਇੱਕ ਲੜਕੀ ਹੈ ਜਿਸਦੀ ਉਮਰ 18 ਸਾਲ ਹੈ ਜਿਸਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਲੱਤ ਟੁੱਟ ਗਈ ਹੈ।