ਪੰਜਾਬ ‘ਚ ਪਿਆ ਸੋਕਾ! ਮੀਂਹ ਨਾ ਪੈਣ ਕਾਰਨ ਚਿੰਤਾ ‘ਚ ਪ੍ਰਸ਼ਾਸ਼ਨ,Alert ਦੇ ਬਾਵਜੂਦ ਨਹੀਂ ਪੈ ਰਿਹਾ ਮੀਂਹ, ਹੁੰਮਸ ਭਰੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ

ਪੰਜਾਬ ਦੇ ਤਾਪਮਾਨ ‘ਚ ਕਰੀਬ 3 ਦਿਨਾਂ ਬਾਅਦ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਰਾਤ 10 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਪਰ ਐਤਵਾਰ ਨੂੰ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਗਿਆਨ ਕੇਂਦਰ (ਆਈਐਮਡੀ) ਅਨੁਸਾਰ ਕੱਲ੍ਹ ਲੁਧਿਆਣਾ ਵਿਚ 9.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਬਾਕੀ ਸੂਬਾ ਸੁੱਕਾ ਸੀ। ਜਿਸ ਕਾਰਨ ਫਰੀਦਕੋਟ ਵਿਚ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ।

ਅੱਜ ਮੌਸਮ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ ਪਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ 25 ਤੋਂ 50% ਬਣੀ ਹੋਈ ਹੈ। ਐਤਵਾਰ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ, ਜਦਕਿ ਮਾਝੇ ਅਤੇ ਦੁਆਬੇ ਦੇ ਹੋਰ ਜ਼ਿਲਿਆਂ ‘ਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਸੀਜ਼ਨ ਵਿਚ ਪੰਜਾਬ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। 1 ਜੂਨ ਤੋਂ ਸ਼ੁਰੂ ਹੋਏ ਇਸ ਸੀਜ਼ਨ ਮੁਤਾਬਕ ਪੰਜਾਬ ਵਿੱਚ ਹੁਣ ਤੱਕ ਸਿਰਫ਼ 107.3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ। ਜਦੋਂ ਕਿ ਪੰਜਾਬ ਵਿੱਚ ਹੁਣ ਤੱਕ 189 ਮਿਲੀਮੀਟਰ ਮੀਂਹ ਪੈ ਜਾਣਾ ਚਾਹੀਦਾ ਸੀ। ਦੂਜੇ ਨੰਬਰ ‘ਤੇ ਹਰਿਆਣਾ ਹੈ, ਜਿੱਥੇ ਸਿਰਫ 109.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਦੋਂ ਕਿ ਇੱਥੇ ਆਮ ਵਰਖਾ 179.9 ਮਿਲੀਮੀਟਰ ਹੈ।

error: Content is protected !!