ਅੱਜ ਮੌਸਮ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ ਪਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ 25 ਤੋਂ 50% ਬਣੀ ਹੋਈ ਹੈ। ਐਤਵਾਰ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ, ਜਦਕਿ ਮਾਝੇ ਅਤੇ ਦੁਆਬੇ ਦੇ ਹੋਰ ਜ਼ਿਲਿਆਂ ‘ਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।