ਜਿਸਤੋਂ ਬਾਅਦ ਕੁੜੀ ਦੇ ਭਰਾਵਾਂ ਨੇ ਮੁੰਡੇ ਦੇ ਪੂਰੇ ਘਰ ਨੂੰ ਅੱਗ ਲਗਾ ਸਾੜ ਦਿੱਤਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੇ ਦੇ ਪਿਤਾ ਬਿੱਟੂ ਨੇ ਦੱਸਿਆ ਕਿ ਉਹ ਡਰਾਈਵਰ ਹੈ। ਅਤੇ ਗੱਡੀ ਲੈਕੇ ਬਾਹਰ ਗਿਆ ਹੋਇਆ ਸੀ। ਜਦ ਉਹ ਵਾਪਿਸ ਆਇਆ ਤਾਂ ਉਸਨੂੰ ਪਤਾ ਲੱਗਾ ਕਿ ਉਸਦਾ ਲੜਕਾ ਕਿਸੇ ਲੜਕੀ ਨੂੰ ਪਿਆਰ ਕਰਦਾ ਸੀ। ਅਤੇ ਉਨ੍ਹਾਂ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਹੈ। ਜਿਸ ਬਾਰੇ ਉਨ੍ਹਾਂ ਨੂੰ ਕੁੱਝ ਵੀ ਪਤਾ ਨਹੀਂ ਸੀ।
ਅਤੇ ਬੀਤੀ ਰਾਤ ਜਦ ਉਹ ਘਰ ਨਹੀਂ ਸੀ। ਤਾਂ ਕੁੜੀ ਦੇ ਪਰਿਵਾਰ ਵਾਲਿਆਂ ਨੇ ਉਸਦੇ ਘਰ ਆ ਪਹਿਲਾਂ ਪਰਿਵਾਰ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਪਟਰੋਲ ਪਾ ਪੂਰਾ ਘਰ ਅੱਗ ਲਗਾ ਸਾੜ ਦਿੱਤਾ ਜਿਸ ਦੌਰਾਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਉਸਨੇ ਦੱਸਿਆ ਕਿ ਉਨ੍ਹਾਂ ਲੋਕਾਂ ਨੇ ਪਵਿੱਤਰ ਬਾਈਬਲ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਇਥੋਂ ਤੱਕ ਕਿ ਇੱਕ ਕੱਪੜਾ ਤੱਕ ਨਹੀਂ ਬਚਿਆ ਉਨ੍ਹਾਂ ਮੰਗ ਕੀਤੀ ਕਿ ਉਸਦੇ ਘਰ ਨੂੰ ਅੱਗ ਲਗਾਉਣ ਵਾਲੇ ਲੜਕੀ ਪਰਿਵਾਰ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।