ਅਧਿਕਾਰੀਆਂ ਨੇ ਦੱਸਿਆ ਕਿ ਖੁਰੱਮ ਜ਼ਿਲ੍ਹੇ ਦੇ ਬੁਸ਼ਹਿਰਾ ਪਿੰਡ ਵਿਚ ਪੰਜ ਦਿਨ ਪਹਿਲਾਂ ਝਗੜਾ ਹੋਇਆ ਸੀ। ਇਹ ਜ਼ਿਲ੍ਹਾ ਅਫਗਾਨਿਸਤਾਨ ਦੀ ਹੱਦ ਨਾਲ ਲੱਗਦਾ ਹੈ। ਹਾਲੇ ਵੀ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਗੋਲੀਬਾਰੀ ਜਾਰੀ ਹੈ।
ਚਾਰ ਦਿਨ ਪਹਿਲਾਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਝੜਪ ਹੋ ਗਈ ਸੀ। ਸਥਾਨਕ ਨਿਵਾਸੀਆਂ ਨੇ ਕਿਹਾ ਕਿ ਇੱਕ ਦੂਜੇ ਦੇ ਵਿਰੁੱਧ ਮੋਰਟਾਰ ਸ਼ੈੱਲਾਂ ਅਤੇ ਰਾਕੇਟ ਲਾਂਚਰਾਂ ਸਮੇਤ ਵਧੇਰੇ ਆਧੁਨਿਕ ਹਥਿਆਰਾਂ ਦੀ ਵਰਤੋਂ ਕਰ ਰਹੇ ਹਨ। ਬੀਤੀ ਰਾਤ ਹੋਏ ਮੁਕਾਬਲੇ ਵਿੱਚ ਘੱਟੋ-ਘੱਟ ਚਾਰ ਹਮਲੇ ਹੋਏ। ਇਸ ਵਿੱਚ ਕਈ ਲੋਕ ਮਾਰੇ ਗਏ ਸਨ। ਇਸ ਹਮਲੇ ਦੇ ਮੱਦੇਨਜ਼ਰ ਸਾਰੇ ਸਕੂਲ, ਕਾਲਜ ਅਤੇ ਬਾਜ਼ਾਰ ਬੰਦ ਹਨ।