ਮੌਸਮ ਵਿਭਾਗ ਵੱਲੋਂ ਭਾਵੇਂ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ ਪਰ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੁਝ ਥਾਵਾਂ ’ਤੇ ਹੀ ਹਲਕਾ ਮੀਹ ਪਿਆ। ਮੌਸਮ ਵਿਭਾਗ ਮੁਤਾਬਕ ਲਗਪਗ ਇੱਕ ਐੱਮਐੱਮ ਮੀਂਹ ਦਰਜ ਕੀਤਾ ਗਿਆ । ਜਦਕਿ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ਵਿਚ ਰੁਕ-ਰੁਕ ਕੇ ਮੀਹ ਪੈਦਾ ਰਿਹਾ ਜਿਸ ਕਾਰ ਮੌਸਮ ਵਧੀਆ ਹੋ ਗਿਆ।ਅੱਜ ਸਵੇਰੇ ਲਗਪਗ 6 ਵਜੇ ਬੱਦਲਵਾਈ ਹੋਈ ਤੇ ਕਰੀਬ 7 ਵਜੇ ਮੀਂਹ ਪੈਣਾ ਸ਼ੁਰੂ ਹੋਇਆ ਜੋ ਕੁਝ ਇਲਾਕਿਆਂ ਵਿੱਚ ਪਿਆ ਹੈ।
ਸਰਹੱਦੀ ਇਲਾਕੇ ਵਿੱਚ ਮੀਂਹ ਬਿਲਕੁਲ ਵੀ ਨਹੀਂ ਪਿਆ ਜਦੋਂ ਕਿ ਅੰਮ੍ਰਿਤਸਰ ਬਿਆਸ ਵਾਲੇ ਇਲਾਕੇ ਵਿੱਚ ਕੁਝ ਥਾਵਾਂ ’ਤੇ ਮੀਂਹ ਪਿਆ। ਮੀਂਹ ਕਰੀਬ ਅੱਧਾ ਘੰਟਾ ਪਿਆ। ਮੀਂਹ ਤੋਂ ਬਾਅਦ ਬੱਦਲਵਾਈ ਬਣੀ ਰਹੀ ਪਰ ਹੁੰਮਸ ਕਾਰਨ ਗਰਮੀ ਦਾ ਕਹਿਰ ਜਾਰੀ ਰਿਹਾ। ਅੱਜ ਇੱਥੇ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਮੁਤਾਬਕ ਐਤਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ। ਇਸ ਤਰ੍ਹਾਂ ਮਾਝੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਅੱਜ ਮੀਂਹ ਨਹੀਂ ਪਿਆ। ਮੀੰਂਹ ਨਾ ਪੈਣ ਕਾਰਨ ਲੋਕ ਗਰਮੀ ਤੋਂ ਕਾਫ਼ੀ ਪ੍ਰੇਸ਼ਾਨ ਹਨ।
ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸਰਗਰਮ ਮਾਨਸੂਨ ਅਤੇ ਪੱਛਮੀ ਗੜਬੜੀ ਦੇ ਕਾਰਨ, ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।