ਪੰਜਾਬ ‘ਚ ਮੀਂਹ ਨੇ ਲਾਈ ਝੜ੍ਹੀ, ਕੂਝ ਹੀ ਘੰਟਿਆਂ ‘ਚ ਮੀਂਹ ਨੇ ਡੁਬੋ ਦਿੱਤੀਆ ਸੜਕਾਂ ਅਤੇ ਦੁਕਾਨਾਂ

ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ।

ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ। ਪਰ ਦੂਜੇ ਪਾਸੇ ਲੁਧਿਆਣਾ ਵਿਚ ਸਵੇਰ ਤੋਂ ਹੀ ਪੈ ਰਹੇ ਮੀਂਹ ਕਾਰਨ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿਚ ਪਾਣੀ ਵੜ੍ਹ ਗਿਆ ਹੈ।ਪ੍ਰਸ਼ਾਸ਼ਨ ਦੇ ਦਾਅਵਿਆ ਦੀ ਪੋਲ ਇਸ ਗੱਲ ਤੋਂ ਖੁੱਲ ਗਈ ਹੈ ਕਿ ਸੜਕਾਂ ਪਾਣੀ ਨਾਲ ਭਰ ਗਈਆ ਨੇ ਆਮ ਲੋਕਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਬੁੱਧਵਾਰ ਨੂੰ ਸੂਬੇ ਭਰ ‘ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਮੌਸਮ ਵਿਭਾਗ ਕੇਂਦਰ (IMD) ਅਨੁਸਾਰ ਮਾਨਸਾ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਲੁਧਿਆਣਾ ਵਿੱਚ ਅੱਜ ਦੁਪਹਿਰ 12 ਵਜੇ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

error: Content is protected !!