ਦੋਸਤ ਦੀ ਭੈਣ ਦੀ ਫੋਟੋ ਵਾਇਰਲ ਕੀਤੀ ਤਾਂ ਭਰਾ ਨੇ ਮਾਰਿਆਂ ਥੱ+ਪੜ, ਗੁੱਸੇ ਵਿੱਚ ਆਏ ਨੇ ਲੈ ਲਿਆ ਫਾ+ਹਾ

 ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਭੈਣ ਦੀ ਤਸਵੀਰ ਤੋਂ ਗੁੱਸੇ ’ਚ ਆਏ ਭਰਾ ਨੇ ਆਪਣੇ ਦੋਸਤ ਨਾਲ ਮਿਲ ਕੇ ਨੌਜਵਾਨ ਦੇ ਥੱਪੜ ਮਾਰ ਦਿੱਤਾ, ਜਿਸ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

 ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 6 ਦੀ ਪੁਲਿਸ ਨੇ ਧਾਰਾ 108 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਆਰੀਅਨ ਅਤੇ ਉਸ ਦੇ ਅਣਪਛਾਤੇ ਸਾਥੀ ਵਜੋਂ ਹੋਈ ਹੈ, ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਵਿੰਦਰ ਸਿੰਘ ਵਾਸੀ ਜਨਤਾ ਨਗਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਸਿੰਘ (18) ਜੋ 12ਵੀਂ ਜਮਾਤ ਦਾ ਵਿਦਿਆਰਥੀ ਸੀ।

ਉਸ ਦੀ ਉਕਤ ਮੁਲਜ਼ਮਾਂ ਨਾਲ ਲੜਾਈ ਹੋਈ ਸੀ ਕਿਉਂਕਿ ਰਣਜੀਤ ਨੇ ਆਪਣੇ ਦੋਸਤ ਆਰੀਅਨ ਦੀ ਭੈਣ ਦੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਸੀ,

ਜਿਸ ਕਾਰਨ ਉਨ੍ਹਾਂ ਵਿਚਾਲੇ ਲੜਾਈ ਹੋਈ ਅਤੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਦਾ ਉਦੋਂ ਪਤਾ ਲੱਗਾ ਜਦੋਂ ਮ੍ਰਿਤਕ ਦੀ ਮਾਂ ਉਸ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਉਣ ਲਈ ਕਮਰੇ ’ਚ ਗਈ।

error: Content is protected !!