ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬਰਾਂਚ ਦੇ ਦਰਬਾਰਾ ਸਿੰਘ ਨੂੰ ਤਲਵਾਰ ਮਾਰੀ ਹੈ। ਦਰਬਾਰਾ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਖਾਣਾ ਖਾਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ।