ਅਦਾਲਤ ‘ਚ ਰਿਟਾਇਅਰਡ AIG ਨੇ ਆਪਣੇ ਹੀ IRS ਜਵਾਈ ਦਾ ਕਰ ‘ਤਾ ਕ+ ਤਲ, ਬਾਥਰੂਮ ਪੁੱਛਣ ਬਹਾਨੇ ਲੈ ਗਿਆ ਸੀ ਬਾਹਰ

ਚੰਡੀਗੜ੍ਹ ਦੇ 43 -ਸੈਕਟਰ ਸਥਿਤ ਜ਼ਿਲ੍ਹਾ ਅਦਾਲਤ ਵਿੱਚ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੇ ਸਾਬਕਾ AIG ਸਹੁਰੇ ਨੇ ਭਾਰਤੀ ਮਾਲੀਆ ਸੇਵਾ (IRS) ਦੇ ਅਧਿਕਾਰੀ ਯਾਨੀ ਆਪਣੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਪੁਲਸ ਨੇ ਆਰੋਪੀ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲੀਸ ਅਨੁਸਾਰ ਹਰਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਵਿੱਚ IRS ਅਧਿਕਾਰੀ ਸੀ। ਉਸ ਦੀ ਪਤਨੀ ਨਾਲ ਤਲਾਕ ਦਾ ਕੇਸ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਸ਼ਨੀਵਾਰ ਨੂੰ ਲੜਕਾ-ਲੜਕੀ ਪੱਖ ਸੁਣਵਾਈ ਲਈ ਅਦਾਲਤ ਪਹੁੰਚੇ ਸਨ। ਇੱਥੇ ਅਦਾਲਤ ਨੇ ਦੋਵਾਂ ਧਿਰਾਂ ਨੂੰ  ਮੀਡੀਏਸ਼ਨ ਸੈਂਟਰ (ਵਿਚੋਲਗੀ ਸੈਂਟਰ ) ਭੇਜ ਦਿੱਤਾ ਸੀ। ਇੱਥੇ ਦੋਵਾਂ ਧਿਰਾਂ ਦੀ ਕੌਂਸਲਿੰਗ ਚੱਲ ਰਹੀ ਸੀ।

ਇਸ ਦੌਰਾਨ ਲੜਕੀ ਦੇ ਪਿਤਾ ਪੰਜਾਬ ਪੁਲਿਸ ਦੇ ਸਾਬਕਾ AIG ਮਾਲਵਿੰਦਰ ਸਿੰਘ ਸਿੱਧੂ ਨੇ ਬਾਥਰੂਮ ਜਾਣ ਲਈ ਕਿਹਾ। ਉਹ ਆਪਣੇ ਜਵਾਈ ਹਰਪ੍ਰੀਤ ਨੂੰ ਰਸਤਾ ਪੁੱਛਣ ਦੇ ਬਹਾਨੇ ਮੀਡੀਏਸ਼ਨ ਸੈਂਟਰ ਯਾਨੀ ਵਿਚੋਲਗੀ ਸੈਂਟਰ ਤੋਂ ਬਾਹਰ ਲੈ ਗਿਆ। ਬਾਹਰ ਨਿਕਲਦੇ ਹੀ ਸਹੁਰੇ ਨੇ ਕਰੀਬ 5 ਰਾਊਂਡ ਫਾਇਰ ਕੀਤੇ। ਜਿਸ ਵਿੱਚ ਦੋ ਗੋਲੀਆਂ ਹਰਪ੍ਰੀਤ ਸਿੰਘ ਨੂੰ ਲੱਗੀਆਂ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਉਥੇ ਇਲਾਜ ਦੌਰਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ।

ਇਨ੍ਹਾਂ ਵਿੱਚੋਂ ਦੋ ਗੋਲੀਆਂ ਮ੍ਰਿਤਕ ਨੂੰ ਲੱਗੀਆਂ। ਇੱਕ ਗੋਲੀ ਕਮਰੇ ਦੇ ਦਰਵਾਜ਼ੇ ਅੰਦਰ ਜਾ ਵੱਜੀ। ਗੋਲੀ ਦੀ ਆਵਾਜ਼ ਸੁਣਦੇ ਹੀ ਅਦਾਲਤ ‘ਚ ਹੰਗਾਮਾ ਹੋ ਗਿਆ। ਮੌਕੇ ‘ਤੇ ਪਹੁੰਚੇ ਵਕੀਲਾਂ ਨੇ ਮੁਲਜ਼ਮ ਨੂੰ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ, ਨਾਲ ਹੀ ਜ਼ਖਮੀ ਜਵਾਈ ਨੂੰ ਗੰਭੀਰ ਹਾਲਤ ਵਿਚ ਸੈਕਟਰ-16 ਦੇ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

ਜਦੋਂ ਇਹ ਹੰਗਾਮਾ ਅਦਾਲਤ ਦੇ ਅਹਾਤੇ ਵਿਚ ਹੋਇਆ ਤਾਂ ਕੁਝ ਜੱਜ ਵੀ ਮੌਕੇ ‘ਤੇ ਪਹੁੰਚ ਗਏ ਸਨ। ਹੁਣ ਸੈਕਟਰ 36 ਥਾਣੇ ਦੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਵੱਡਾ ਸਵਾਲ ਇਹ ਹੈ ਕਿ ਮੁਲਜ਼ਮ ਹਥਿਆਰਾਂ ਨਾਲ ਅਦਾਲਤ ਦੇ ਅੰਦਰ ਕਿਵੇਂ ਦਾਖ਼ਲ ਹੋਏ।

error: Content is protected !!