ਟਿੱਪਰ ‘ਚ ਵੱਜੀ ਕਾਰ, ਪਿਓ-ਪੁੱਤ ਸਣੇ ਤਿੰਨ ਜਣਿਆਂ ਦੀ ਮੌ*ਤ

ਟਿੱਪਰ ‘ਚ ਵੱਜੀ ਕਾਰ, ਪਿਓ-ਪੁੱਤ ਸਣੇ ਤਿੰਨ ਜਣਿਆਂ ਦੀ ਮੌ*ਤ

 


ਬਠਿੰਡਾ (ਵੀਓਪੀ ਬਿਊਰੋ) ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਬਠਿੰਡਾ-ਬਰਨਾਲਾ ਕੌਮੀ ਸ਼ਾਹਰਾਹ ’ਤੇ ਖਾਲਸਾ ਮਾਰਕੀਟ ਨੇੜੇ ਸੜਕ ਕਿਨਾਰੇ ਖੜ੍ਹੇ ਟਿੱਪਰ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸੇ ‘ਚ ਕਾਰ ‘ਚ ਸਵਾਰ ਪਿਓ-ਪੁੱਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ।


ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਸਮਾਜ ਸੇਵਾ, ਐਂਬੂਲੈਂਸ-108 ਦੇ ਮੈਂਬਰਾਂ ਅਤੇ ਹੋਰਾਂ ਨੇ ਮੌਕੇ ‘ਤੇ ਪਹੁੰਚ ਕੇ ਕਾਰ ‘ਚ ਸਵਾਰ ਤਿੰਨਾਂ ਵਿਅਕਤੀਆਂ ਨੂੰ ਬਚਾ ਕੇ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਸਤੀਸ਼ ਕੁਮਾਰ ਪੁੱਤਰ ਰਾਜ ਕੁਮਾਰ, ਹਿਮਾਂਸ਼ੂ ਬਾਂਸਲ (20) ਪੁੱਤਰ ਸਤੀਸ਼ ਕੁਮਾਰ ਅਤੇ ਵਿਕਰਮ ਗਰਗ (39) ਪੁੱਤਰ ਬਲਰਾਮ ਗਰਗ ਸਾਰੇ ਵਾਸੀ ਬਠਿੰਡਾ ਵਜੋਂ ਹੋਈ ਹੈ।


ਦੱਸ ਦਈਏ ਕਿ ਟੋਲ ਰੋਡ ਹੋਣ ਦੇ ਬਾਵਜੂਦ ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ (NH-7) ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਕਈ ਵਾਰ ਬਰਸਾਤ ਤੋਂ ਬਾਅਦ ਹਾਈਵੇਅ ‘ਤੇ ਕਈ-ਕਈ ਫੁੱਟ ਪਾਣੀ ਜਮ੍ਹਾਂ ਹੋ ਜਾਂਦਾ ਹੈ। ਇਸ ਨਾਲ ਨਾ ਸਿਰਫ ਹਾਈਵੇਅ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਸਗੋਂ ਹਾਈਵੇਅ ‘ਤੇ ਹਾਦਸਿਆਂ ਦਾ ਡਰ ਵੀ ਬਣਿਆ ਰਹਿੰਦਾ ਹੈ।

ਇਸ ਤੋਂ ਇਲਾਵਾ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਕਾਰਨ ਵੀ ਕਈ ਵੱਡੇ ਵਾਹਨ ਅਕਸਰ ਹਾਈਵੇ ਦੇ ਕਿਨਾਰੇ ਖੜ੍ਹੇ ਰਹਿੰਦੇ ਹਨ। ਐਤਵਾਰ ਨੂੰ ਵਾਪਰੇ ਇਸ ਭਿਆਨਕ ਹਾਦਸੇ ਵਿੱਚ ਵੀ ਹਾਈਵੇਅ ਦੇ ਕਿਨਾਰੇ ਖੜ੍ਹੇ ਟਿੱਪਰ ਅਤੇ ਬਰਸਾਤੀ ਪਾਣੀ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ।

error: Content is protected !!