Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
August
5
50 ਹਜ਼ਾਰ ਦੀ ਰਿਸ਼ਵਤ ਮੰਗ ਰਹੇ ਸੀ SHO ਤੇ ASI, ਅਗਲੇ ਨੇ ਕਰ’ਤੀ ਸ਼ਿਕਾਇਤ ਤਾਂ ਵੱਧ ਗਿਆ ਮਾਮਲਾ
Crime
Latest News
National
Punjab
50 ਹਜ਼ਾਰ ਦੀ ਰਿਸ਼ਵਤ ਮੰਗ ਰਹੇ ਸੀ SHO ਤੇ ASI, ਅਗਲੇ ਨੇ ਕਰ’ਤੀ ਸ਼ਿਕਾਇਤ ਤਾਂ ਵੱਧ ਗਿਆ ਮਾਮਲਾ
August 5, 2024
Voice of Punjab
50 ਹਜ਼ਾਰ ਦੀ ਰਿਸ਼ਵਤ ਮੰਗ ਰਹੇ ਸੀ SHO ਤੇ ASI, ਅਗਲੇ ਨੇ ਕਰ’ਤੀ ਸ਼ਿਕਾਇਤ ਤਾਂ ਵੱਧ ਗਿਆ ਮਾਮਲਾ
ਪਟਿਆਲਾ (ਵੀਓਪੀ ਬਿਊਰੋ) ਪੰਜਾਬ ਪੁਲਿਸ ਵਿਭਾਗ ਵਿੱਚ ਕਈ ਅਜਿਹੇ ਭਰਿਸ਼ਟ ਅਧਿਕਾਰੀ ਬੈਠੇ ਹੋਏ ਨੇ ਜੋ ਸਮੇਂ ਸਮੇਂ ‘ਤੇ ਖਾਕੀ ਨੂੰ ਦਾਗ ਲਾਉਣ ਵਿੱਚ ਸਹਾਇਕ ਹੁੰਦੇ ਰਹਿੰਦੇ ਹਨ। ਤਾਇਨਾਤੀ ਸਮੇਂ ਇਮਾਨਦਾਰੀ ਅਤੇ ਲੋਕਾਂ ਦੀ ਸੇਵਾ ਭਾਵਨਾ ਲਈ ਕੰਮ ਕਰਨ ਦੀ ਸੁਹੰ ਚੁੱਕਣ ਵਾਲੇ ਅਧਿਕਾਰੀ ਆਏ ਦਿਨ ਪੂਰੇ ਪੁਲਿਸ ਪ੍ਰਸ਼ਾਸਨ ਨੂੰ ਬਦਨਾਮ ਕਰਨ ‘ਤੇ ਲੱਗੇ ਹੋਏ ਹਨ। ਅਜਿਹਾ ਹੀ ਇੱਕ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਐਸਐਚਓ ਤੇ ਉਸਦਾ ਸਹਾਇਕ ਏਐਸਆਈ ਰਿਸ਼ਵਤ ਲੈਣ ਦੋਸ਼ ਵਿੱਚ ਲੱਗਾ ਹੈ।
ਜਾਣਕਾਰੀ ਮੁਤਾਬਕ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ੱਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ ਐਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post navigation
ਮਹਿਲਾ ਨਾਲ ਇਤਰਾਜ਼ਯੋਗ ਹਾਲਤ ‘ਚ ਫੜ੍ਹਿਆ ਗਿਆ ਪੁਲਿਸ ਇੰਸਪੈਕਟਰ, ਘਰਵਾਲੀ ਨੇ ਦੋਨਾਂ ਦਾ ਕੁੱਟ-ਕੁੱਟ ਬਣਾ’ਤਾ ਮੋਰ
ਨਾਬਾਲਿਗ ਕੁੜੀ ਨੂੰ ਭਜਾ ਕੇ ਲੈ ਗਿਆ ਘਰੋਂ, ਹਿਮਾਚਲ ਮੌਜ-ਮਸਤੀ ਕਰਕੇ ਛੱਡ ਗਿਆ ਪੁਲਿਸ ਥਾਣੇ, ਹੁਣ ਖੁਦ ਹੋਇਆ ਫਿਰਦਾ ਫਰਾਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us