ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ।
ਹੁਣ ਅਗਸਤ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਇਸ ਤੋਂ ਬਾਅਦ ਵੀ ਮਾਨਸੂਨ ਕਮਜ਼ੋਰ ਰਿਹਾ ਹੈ। ਹਾਲਾਂਕਿ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਜ਼ਰੂਰ ਪੈ ਰਿਹਾ ਹੈ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 4.5, ਭਾਖੜਾ ਡੈਮ ਦੇ ਨਾਲ ਵਾਲੇ ਖੇਤਰ ਵਿੱਚ 2.5, ਮੋਗਾ ਵਿੱਚ 0.5 ਅਤੇ ਫਤਿਹਗੜ੍ਹ ਸਾਹਿਬ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।