ਜਾਣਕਾਰੀ ਮੁਤਾਬਕ ਇਕ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਵਿਆਹ 2011 ‘ਚ ਹੋਇਆ ਸੀ। ਉਹ ਕਰੀਬ 4 ਸਾਲਾਂ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ। ਉਸ ਦੀ 8 ਸਾਲ ਦੀ ਬੇਟੀ ਆਪਣੇ ਪਤੀ ਦੇ ਘਰ ਰਹਿ ਰਹੀ ਹੈ। ਉਸਦੀ ਬੇਟੀ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲ ਹੁੰਦੀ ਹੈ।
ਉਸ ਸਮੇਂ ਉਸ ਨੇ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਹ ਆਪਣੀ ਬੇਇੱਜ਼ਤੀ ਦੇ ਡਰੋਂ ਚੁੱਪ ਸੀ ਪਰ ਮੈਂ ਆਪਣੀ ਬੇਟੀ ਨਾਲ ਹੋਈਆਂ ਗਲਤ ਹਰਕਤਾਂ ਨੂੰ ਬਰਦਾਸ਼ਿਤ ਨਹੀਂ ਕਰ ਸਕਦੀ ਸੀ। ਇਸ ਲਈ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 354-ਏ ਆਈਪੀਸੀ ਅਤੇ 8 ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਆਰੋਪੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਐਚਓ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਅਦਾਲਤ ਵੱਲੋਂ ਦਿੱਤੇ ਇੱਕ ਦਿਨ ਦੇ ਪੁਲੀਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।