ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਭਵਿੱਖਬਾਣੀਆਂ ਵੀ ਹੋਈਆਂ ਫੇਲ ,ਆਖਿਰ ਕਦੋਂ ਤੋਂ ਪਵੇਗਾ ਜ਼ੋਰਦਾਰ ਮੀਂਹ,ਕੀ ਹੈ ਤੁਹਾਡੇ ਸ਼ਹਿਰ ਦਾ ਹਾਲ,ਕੁਮੈਂਟ ਕਰਕੇ ਦੱਸੋ

(ਵੀਓਪੀ ਬਿਊਰੋ)ਪੰਜਾਬ ‘ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਮਾਮੂਲੀ ਵਾਧਾ ਦੇਖਿਆ ਗਿਆ ਸੀ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ਵੱਧ ਰਿਹਾ ਹੈ। ਉੱਥੇ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ।ਪੰਜਾਬ ਵਿਚ ਅਗਸਤ ਮਹੀਨੇ ਵਿਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਕਈ ਇਲਾਕੇ ਅਗਸਤ ਮਹੀਨੇ ਦੀ ਪਹਿਲੀ ਬਰਸਾਤ ਨੂੰ ਤਰਸ ਰਹੇ ਹਨ। ਸੂਬੇ ਵਿਚ ਅਗਸਤ ਮਹੀਨੇ ਦੌਰਾਨ 29 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

ਪੰਜਾਬ ਵਿਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ 10 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵਲੋਂ ਮੀਂਹ ਦੀ ਸੰਭਾਵਨਾ ਸਿਰਫ਼ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਹੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।

ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਵਾਂਗ ਹੋ ਗਿਆ ਹੈ। ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 30 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਪੰਜਾਬ ਵਿਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 35.4 ਡਿਗਰੀ ਰਿਹਾ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਭਲਕੇ ਸ਼ਨੀਵਾਰ ਨੂੰ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ ‘ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।

error: Content is protected !!