ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਦੀ ਸ਼ਨਾਖਤ ਕੀਤੀ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ, ਜੋ ਕਿ ਆਲਟੋ ਟੈਕਸੀ ਡਰਾਈਵਰ ਹੈ। ਮ੍ਰਿਤਕ ਟੈਕਸੀ ਡਰਾਈਵਰ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਡਰਾਈਵਰ ਦੀ ਆਲਟੋ ਕਾਰ ਚੋਰੀ ਕਰਕੇ ਲੈ ਗਏ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਸ ਸਬੰਧੀ ਸਮਰਾਲਾ ਪੁਲਸ ਨੂੰ ਸੂਚਨਾ ਦਿੱਤੀ ਅਤੇ ਮੌਕੇ ‘ਤੇ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਮ੍ਰਿਤਕ ਰਵੀ ਕੁਮਾਰ ਤਿੰਨ-ਚਾਰ ਮਹੀਨਿਆਂ ਤੋਂ ਟੈਕਸੀ ਚਲਾ ਰਿਹਾ ਸੀ। ਰਾਤ ਨੂੰ ਮੇਰੇ ਲੜਕੇ ਨੇ ਮੈਨੂੰ ਦੱਸਿਆ ਕਿ ਮੈਂ ਚੰਡੀਗੜ੍ਹ ਤੋਂ ਲੁਧਿਆਣੇ ਲਈ ਰਾਈਡ ਲੈ ਲਈ ਹੈ।