ਨਾਮਧਾਰੀਆਂ ਵਿਚਾਲੇ ਜ਼ਮੀਨ ਨੂੰ ਲੈਕੇ ਹੋਈ ਲੜਾਈ, ਇੱਕ-ਦੂਜੇ ‘ਤੇ ਚਲਾਈਆਂ ਗੋ+ਲੀਆਂ

ਨਾਮਧਾਰੀਆਂ ਵਿਚਾਲੇ ਜ਼ਮੀਨ ਨੂੰ ਲੈਕੇ ਹੋਈ ਲੜਾਈ, ਇੱਕ-ਦੂਜੇ ‘ਤੇ ਚਲਾਈਆਂ ਗੋ+ਲੀਆਂ

ਵੀਓਪੀ ਬਿਊਰੋ- ਹਰਿਆਣਾ ਦੇ ਸਿਰਸਾ ਸਥਿਤ ਨਾਮਧਾਰੀ ਡੇਰੇ ਦੀ ਜ਼ਮੀਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ 6 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦੋ ਗੁੱਟਾਂ ਵਿਚਾਲੇ ਝੜਪ ਦੀ ਸੂਚਨਾ ਮਿਲਦੇ ਹੀ ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ‘ਤੇ ਗੋਲੀਆਂ ਵੀ ਚਲਾਈਆਂ ਗਈਆਂ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਅਤੇ ਉਥੋਂ ਚਲੇ ਗਏ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਭੀੜ ਨੂੰ ਉਥੋਂ ਖਿੰਡਾਇਆ। ਹਿੰਸਕ ਝੜਪ ਤੋਂ ਬਾਅਦ ਐੱਸਪੀ ਵਿਕਰਾਂਤ ਭੂਸ਼ਣ ਪੁਲਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਜੀਵਨ ਨਗਰ ਇਲਾਕੇ ‘ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਹਮਲਾਵਰ ਅਜੇ ਵੀ ਹਥਿਆਰਾਂ ਸਮੇਤ ਖੇਤਾਂ ਵਿੱਚ ਲੁਕੇ ਹੋਏ ਹਨ।

ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸੁਖਚੈਨ ਸਿੰਘ ਨੇ ਦੱਸਿਆ ਕਿ ਨਾਮਧਾਰੀ ਸਿੱਖ ਭਾਈਚਾਰੇ ਦੇ ਦੋ ਧਾਮ ਹਨ। ਇਕ ਧਾਮ ਲੁਧਿਆਣਾ ਵਿਚ ਸ੍ਰੀ ਭੈਣੀ ਸਾਹਿਬ ਹੈ, ਜਿਸ ਦਾ ਪ੍ਰਬੰਧ ਸਤਿਗੁਰੂ ਉਦੈ ਸਿੰਘ ਕਰਦੇ ਹਨ। ਦੂਜਾ ਧਾਮ ਰਾਣੀਆ ਦੇ ਜੀਵਨ ਨਗਰ ਵਿੱਚ ਹੈ, ਇਸ ਡੇਰੇ ਦਾ ਪ੍ਰਬੰਧ ਉਦੈ ਸਿੰਘ ਦੇ ਭਰਾ ਠਾਕੁਰ ਦਲੀਪ ਸਿੰਘ ਨੇ ਕੀਤਾ।

ਅੱਜ ਸਤਿਗੁਰੂ ਉਦੈ ਸਿੰਘ ਦੇ ਪੈਰੋਕਾਰ ਡੇਰਾ ਜੀਵਨ ਨਗਰ ਦੇ ਨਾਲ ਲੱਗਦੀ 12 ਏਕੜ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਸਨ। ਜ਼ਮੀਨ ਸ਼੍ਰੀ ਜੀਵਨ ਨਗਰ ਨਾਮਧਾਰੀ ਧਾਮ ਦੇ ਨਾਲ ਲੱਗਦੀ ਹੈ। ਦਲੀਪ ਸਿੰਘ ਦੇ ਚੇਲੇ ਮਿੱਠੂ ਸਿੰਘ ਦਾ ਦਾਅਵਾ ਹੈ ਕਿ ਇਹ ਜ਼ਮੀਨ ਉਸ ਦੀ ਹੈ। ਕਬਜ਼ੇ ਦੀ ਕੋਸ਼ਿਸ਼ ਦਾ ਪਤਾ ਲੱਗਦਿਆਂ ਹੀ ਦੂਜੀ ਧਿਰ ਉਥੇ ਪਹੁੰਚ ਗਈ। ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋਈ। ਮਿੱਠੂ ਸਿੰਘ ਨੇ ਦੱਸਿਆ ਕਿ ਸਤਿਗੁਰੂ ਉਦੈ ਸਿੰਘ ਦੇ ਕਰੀਬ 250 ਪੈਰੋਕਾਰ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੇ ਸਨ। ਇਸ ਤੋਂ ਬਾਅਦ ਪੈਰੋਕਾਰਾਂ ਨੇ ਡੇਰੇ ‘ਤੇ ਹਮਲਾ ਕਰ ਦਿੱਤਾ।

Namdhari fight firing crime Punjab Haryana sirsa

error: Content is protected !!