ਪਿਓ ਪੁੱਤਰ ਦੀਆਂ ਇੱਕਠੀਆਂ ਉੱਠੀਆਂ ਅਰਥੀਆ, ਪਸ਼ੂ ਖਰੀਦਣ ਜਾ ਰਹੇ ਹੋਏ ਹਾਦਸੇ ਦਾ ਸ਼ਿਕਾਰ

ਮੋਗਾ ਜ਼ਿਲੇ ਦੇ ਬੁੱਗੀਪੁਰਾ ਰੋਡ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਗੁਰਜੋਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੁੱਗੀਪੁਰਾ ਰੋਡ ’ਤੇ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚ ਗਏ। ਉਸ ਨੇ ਦੱਸਿਆ ਕਿ ਅਸੀਂ ਉੱਥੇ ਜਾ ਕੇ ਦੇਖਿਆ ਕਿ ਇੱਕ ਕਾਰ ਨੇ ਬਾਈਕ ਸਵਾਰ ਪਿਉ-ਪੁੱਤ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ‘ਤੋਂ ਫਰਾਰ ਹੋ ਗਿਆ। ਜਦੋਂ ਅਸੀਂ ਉਸ ਨੂੰ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਪਿੰਡ ਮਹਿਰੋ ਤੋਂ ਮੋਗਾ ਸ਼ਹਿਰ ਵੱਲ ਆ ਰਹੇ ਸਨ। ਇਨ੍ਹਾਂ ਦੀ ਪਛਾਣ 32 ਸਾਲਾ ਹਰਪ੍ਰੀਤ ਸਿੰਘ ਅਤੇ 58 ਸਾਲਾ ਬੂਟਾ ਸਿੰਘ ਵਾਸੀ ਪਿੰਡ ਮਹਿਰੋ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸੰਬੰਧੀ ਮਿਰਤਕ ਦੀ ਪਤਨੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ। ਜਿਸ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਾਲੇ ਬੂਟਾ ਸਿੰਘ ਅਤੇ ਉਹਨਾਂ ਦੇ ਪੁੱਤਰ ਗੋਰਾ ਸਿੰਘ ਦਾ ਬੁੱਘੀਪੁਰਾ ਦੇ ਕੋਲ ਐਕਸੀਡੈਂਟ ਹੋ ਗਿਆ ਹੈ ਤੇ ਉਹ ਤੁਰੰਤ ਦੁਰਘਟਨਾ ਵਾਲੇ ਸਥਾਨ ‘ਤੇ ਪਹੁੰਚ ਜਾਣ। ਸੂਚਨਾ ਮਿਲਣ ਤੋਂ ਬਾਅਦ ਪਿੰਡ ਵਾਸੀ ਘਟਨਾ ਸਥਾਨ ‘ਤੇ ਪਹੁੰਚੇ ਜਿਥੇ ਡਾਕਟਰਾਂ ਨੇ ਦੋਵੇਂ ਪਿਓ-ਪੁੱਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ।ਇਹ ਖਬਰ ਸੁਣਦੇ ਹੀ ਉਨ੍ਹਾਂ ਦੇ ਪਰਿਵਾਰ ਨੂੰ ਵੱਡਾ ਧੱਕਾਸੀ ਲੱਗਾ।

error: Content is protected !!