ਜਦੋਂ ਤੋਂ ਇਹ ਵੀਡੀਓ ਵਾਇਰਲ ਹੋਈ ਹੈ, ਸਮਾਜ ਦੇ ਵੱਖ-ਵੱਖ ਲੋਕਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਲੋਕ ਇਸ ਨੂੰ ਕਾਨੂੰਨ ਦੇ ਖਿਲਾਫ ਮੰਨ ਰਹੇ ਹਨ ਅਤੇ ਪੰਕਜ ਤਿਵਾੜੀ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਸਮਾਜ ਦੀ ਸੋਚ ਅਤੇ ਕਮਜ਼ੋਰੀਆਂ ਨੂੰ ਉਜਾਗਰ ਕਰਦੀਆਂ ਹਨ।