ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦਾ ਵੱਜਿਆ ਬਿਗੁਲ, ਇਸ ਦਿਨ ਪੈਣਗੀਆਂ ਵੋਟਾਂ

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦਾ ਵੱਜਿਆ ਬਿਗੁਲ, ਇਸ ਦਿਨ ਪੈਣਗੀਆਂ ਵੋਟਾਂ

ਵੀਓਪੀ ਬਿਊਰੋ- ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਹੈ। ਹਰਿਆਣਾ ‘ਚ 1 ਅਕਤੂਬਰ ਨੂੰ ਵੋਟਿੰਗ ਹੋਵੇਗੀ।

ਇਸ ਵਾਰ ਵੋਟਿੰਗ ਸਿਰਫ਼ ਇੱਕ ਪੜਾਅ ਵਿੱਚ ਹੋਵੇਗੀ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਚੋਣਾਂ ਦੀ ਤਰੀਕ ਦਾ ਐਲਾਨ ਹੁੰਦੇ ਹੀ ਹਰਿਆਣਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਸਾਰੀਆਂ 90 ਸੀਟਾਂ ਲਈ ਇਕ ਦਿਨ ਵੋਟਿੰਗ ਹੋਵੇਗੀ।

error: Content is protected !!