ਟਰਾਲੇ ਅਤੇ ਬੱਸ ਦੀ ਹੋਈ ਜ਼ਬਰਦਸਤ ਟੱਕਰ, ਡਰਾਈਵਰ ਦੀ ਧੌ+ਣ ਹੋਈ ਧੜ੍ਹ  ਨਾਲੋਂ ਵੱਖ, 27 ਸਵਾਰੀਆਂ ਜ਼ਖਮੀ

ਹਰਿਆਣਾ ਦੇ ਜੀਂਦ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਲਗਜ਼ਰੀ ਬੱਸ (Jind Bus Accident) ਅਤੇ ਟਰਾਲੇ ਵਿਚਕਾਰ ਟੱਕਰ ਹੋ ਗਈ ਹੈ। ਇਸ ਹਾਦਸੇ ‘ਚ ਬੱਸ ਡਰਾਈਵਰ ਦੀ ਮੌਤ ਹੋ ਗਈ ਹੈ, ਜਦਕਿ 27 ਹੋਰ ਲੋਕ ਜ਼ਖਮੀ ਹਨ। ਇਹ ਹਾਦਸਾ ਸ਼ਨੀਵਾਰ ਸਵੇਰੇ ਵਾਪਰਿਆ। ਹਾਦਸੇ ਵਿੱਚ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ।ਜਾਣਕਾਰੀ ਮੁਤਾਬਕ ਇਹ ਹਾਦਸਾ ਜੀਂਦ ਦੇ ਜੁਲਾਨਾ ਪਿੰਡ ਕਿਲਾਜਫਰਗੜ੍ਹ ਨੇੜੇ ਵਾਪਰਿਆ। NH-152D ‘ਤੇ ਬੱਸ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ ਅਤੇ ਡਰਾਈਵਰ ਦੀ ਗਰਦਨ ਧੜ ਤੋਂ ਵੱਖ ਹੋ ਕੇ ਟਰਾਲੇ ‘ਤੇ ਜਾ ਡਿੱਗੀ। ਘਟਨਾ ਤੋਂ ਬਾਅਦ ਬੱਸ ‘ਚ ਸਵਾਰ 27 ਲੋਕ ਜ਼ਖਮੀ ਹੋ ਗਏ ਅਤੇ ਮੌਕੇ ‘ਤੇ ਹਫੜਾ-ਦਫੜੀ ਮਚ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਕਰੀਬ 3 ਵਜੇ ਦੀ ਹੈ। ਸੂਚਨਾ ਤੋਂ ਬਾਅਦ ਜੁਲਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਪਹੁੰਚਾਇਆ। ਇਸ ਦੌਰਾਨ ਡਰਾਈਵਰ ਦੀ ਲਾਸ਼ ਨੂੰ ਜੀਂਦ ਹਸਪਤਾਲ ਭੇਜ ਦਿੱਤਾ ਗਿਆ ਹੈ।

ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਬੱਸ ਜੈਪੁਰ ਤੋਂ ਰਾਜਸਥਾਨ ਦੇ ਲੁਧਿਆਣਾ ਜਾ ਰਹੀ ਸੀ ਅਤੇ ਰਾਤ 10 ਵਜੇ ਜੈਪੁਰ ਤੋਂ ਰਵਾਨਾ ਹੋਈ ਸੀ। ਇਸ ਦੌਰਾਨ ਉਹ ਜੀਂਦ ਦੇ ਪਿੰਡ ਕਿਲਾਜਫਰਗੜ੍ਹ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਇੱਥੇ ਖੜ੍ਹੀ ਟਰਾਲੇ ਨਾਲ ਟਕਰਾ ਗਈ। ਇਸ ਡਬਲ ਡੇਕਰ ਬੱਸ ‘ਚ 8 ਔਰਤਾਂ ਸਮੇਤ 27 ਸਵਾਰੀਆਂ ਜ਼ਖਮੀ ਹੋ ਗਈਆਂ ਅਤੇ 17 ਜ਼ਖਮੀਆਂ ਨੂੰ ਰੋਹਤਕ ਪੀ.ਜੀ.ਆਈ. ਭੇਜ ਦਿੱਤਾ ਗਿਆ ਹੈ।

ਘਟਨਾ ਤੋਂ ਬਾਅਦ ਯਾਤਰੀਆਂ ‘ਚ ਇਕਦਮ ਸਹਿਮ ਗਿਆ। ਕੁਝ ਸਵਾਰੀਆਂ ਸੌਂ ਰਹੀਆਂ ਸਨ ਇਸ ਲਈ ਉਨ੍ਹਾਂ ਨੂੰ ਹਾਦਸੇ ਬਾਰੇ ਤੁਰੰਤ ਪਤਾ ਨਹੀਂ ਲੱਗਾ। ਹਾਲਾਂਕਿ ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ।

error: Content is protected !!