ਹਰਿਆਣਾ ਚੋਣਾਂ ਤੋਂ ਪਹਿਲਾਂ ਦੁਸ਼ਯੰਤ ਚੌਟਾਲਾ ਦੀ ਹਿੱਲੀ ਸਿਆਸੀ ਜ਼ਮੀਨ, 10 ਵਿਧਾਇਕਾਂ ‘ਚੋਂ ਅੱਧੇ ਕਹਿ ਗਏ BYE BYE
ਚੰਡੀਗੜ੍ਹ (ਵੀਓਪੀ ਬਿਊਰੋ) ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ 10 ਵਿੱਚੋਂ ਚਾਰ ਵਿਧਾਇਕਾਂ ਈਸ਼ਵਰ ਸਿੰਘ, ਰਾਮਕਰਨ ਕਾਲਾ, ਦੇਵੇਂਦਰ ਬਬਲੀ ਅਤੇ ਅਨੂਪ ਧਨਕ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਨ੍ਹਾਂ ਵਿੱਚੋਂ ਅਨੂਪ ਧਾਨਕ ਪਹਿਲਾਂ ਹੀ ਪਾਰਟੀ ਛੱਡ ਚੁੱਕੇ ਸਨ, ਜਦਕਿ ਈਸ਼ਵਰ ਸਿੰਘ, ਰਾਮਕਰਨ ਕਾਲਾ ਅਤੇ ਦੇਵੇਂਦਰ ਬਬਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਵਿਧਾਇਕ ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਲੋਕ ਸਭਾ ਚੋਣਾਂ ਵਿੱਚ ਹਰਿਆਣਾ ਵਿੱਚ ਭਾਜਪਾ ਅਤੇ ਕਾਂਗਰਸ ਨੇ ਪੰਜ-ਪੰਜ ਸੀਟਾਂ ਜਿੱਤੀਆਂ ਹਨ।