ਮਿਊਜ਼ਿਕ ਇੰਡਸਟਰੀ ਤੋਂ ਮਾੜੀ ਖਬਰ, ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਨੂੰ ਆਇਆ Heart Attack

ਮਿਊਜ਼ਿਕ ਇੰਡਸਟਰੀ ਤੋਂ ਮਾੜੀ ਖਬਰ, ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਨੂੰ ਆਇਆ Heart Attack

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬੀ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀਆਂ ਖਬਰਾਂ ਹਨ। ਇਸ ਸਬੰਧੀ ਸਾਰਥੀ ਕੇ ਨੇ ਵੀ ਆਪਣੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਹੈ, ਕਿ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਸੂਤਰਾਂ ਮੁਤਾਬਕ ਜਦੋਂ ਸਾਰਥੀ ਨੂੰ ਦਿਲ ਦਾ ਦੌਰਾ ਪਿਆ ਤਾਂ ਉਹ ਕੈਨੇਡਾ ਦੇ ਮਿਸੀਸਾਗਾ ‘ਚ ਸੀ। ਉਸ ਨੂੰ ਤੁਰੰਤ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਹਾਲਤ ‘ਚ ਸੁਧਾਰ ਹੋ ਰਿਹਾ ਹੈ।

error: Content is protected !!