ਨਾਕੇ ‘ਤੇ ਪੁਲਿਸ ਮੁਲਾਜ਼ਮਾਂ ਨੇ ਮਚਾ ਰੱਖੀ ਸੀ ਲੁੱਟ, ਪੈਸੇ ਗਿਣਦੇ ਆ ਗਏ ਕੈਮਰੇ ‘ਚ, ਹੱਥੋਂ ਗਈ ਨੌਕਰੀ
ਦਿੱਲੀ (ਵੀਓਪੀ ਬਿਊਰੋ) ਭ੍ਰਿਸ਼ਟਾਚਾਰ ਦੇਸ਼ ਵਿਚ ਭਰਿਆ ਪਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਗਾਜ਼ੀਪੁਰ ਇਲਾਕੇ ਤੋਂ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਵਾਇਰਲ ਵੀਡੀਓ ‘ਚ 3 ਟਰੈਫਿਕ ਪੁਲਿਸ ਮੁਲਾਜ਼ਮ ਆਪਸ ‘ਚ ਪੈਸੇ ਵੰਡ ਰਹੇ ਹਨ। ਮਾਮਲਾ ਸਾਹਮਣੇ ਆਉਂਦੇ ਹੀ ਤਿੰਨੋਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮਾਮਲਾ ਤ੍ਰਿਲੋਕਪੁਰੀ ਸਰਕਲ ਦੇ ਗਾਜ਼ੀਪੁਰ ਇਲਾਕੇ ਦਾ ਹੈ। ਇੱਥੇ ਟ੍ਰੈਫਿਕ ਪੁਲਿਸ ਦੇ ਦੋ ਐੱਸਆਈ (ਏਐੱਸਆਈ) ਅਤੇ ਇੱਕ ਹੈੱਡ ਕਾਂਸਟੇਬਲ ਇੱਕ ਕੈਬਿਨ ਵਿੱਚ ਬੈਠੇ ਹਨ। ਇਸ ਦੌਰਾਨ ਤਿੰਨੇ ਪੁਲਿਸ ਮੁਲਾਜ਼ਮ ਪੈਸੇ ਗਿਣ ਰਹੇ ਹਨ। ਇਸ ਤੋਂ ਬਾਅਦ ਤਿੰਨਾਂ ਨੇ ਉਸ ਪੈਸੇ ਨੂੰ ਆਪਸ ਵਿੱਚ ਵੰਡ ਲਿਆ। ਇਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇਹ ਵੀਡੀਓ ਕਰੀਬ ਇੱਕ ਹਫ਼ਤਾ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ।