ਮੀਨੂੰ ਦੀ ਮੌਤ ਦੀ ਖਬਰ ਜਿਉਂ ਹੀ ਸ਼ਹਿਰ ਵਿਚ ਫੈਲੀ ਤਾਂ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਘਰ ਤਾਂਤਾ ਲੱਗਣਾ ਸ਼ੁਰੂ ਹੋ ਗਿਆ। ਵੱਡੀ ਗਿਣਤੀ ਵਿਚ ਖੇਡ ਜਗਤ ਨਾਲ ਜੁੜੀਆਂ ਹਸਤੀਆਂ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜ ਰਹੀਆਂ ਹਨ। ਕਬੱਡੀ ਦੇ ਉੱਘੇ ਖਿਡਾਰੀ ਅਤੇ ਪੀ. ਐੱਸ. ਐੱਚ. ਸੀ. ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਬੱਡੀ ਖਿਡਾਰੀ ਦੀ ਮੌਤ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।