ਡਰਾਈਵਰ ਨੇ ਲਈ ਨੀਂਦ ਦੀ ਝਪਕੀ, ਖੜੇ ਟਰੱਕ ਵਿੱਚ ਵੱਜੀ ਕਾਰ, 4 ਜੀਆਂ ਦੀ ਹੋਈ ਦਰਦਨਾਕ ਮੌ+ਤ

 ਉੱਤਰ ਪ੍ਰਦੇਸ਼ ਦੇ ਇਟਾਵਾ ਵਿਚ ਦਰਦਨਾਕ ਹਾਦਸਾਾ ਵਾਪਰਿਆ ਹੈ। ਇਥੇ-ਕਾਨਪੁਰ ਰਾਸ਼ਟਰੀ ਰਾਜਮਾਰਗ ‘ਤੇ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਹੈ। 3 ਜ਼ਖ਼ਮੀ ਹਨ, ਜਿਨ੍ਹਾਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਹ ਹਾਦਸਾ ਬੁੱਧਵਾਰ ਸਵੇਰੇ 6.30 ਵਜੇ ਪਿੰਡ ਪਿਲਖਰ ਨੇੜੇ ਵਾਪਰਿਆ। ਮਰਨ ਵਾਲਿਆਂ ਵਿੱਚ 3 ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ। ਦੋ ਬੱਚੇ ਅਤੇ ਇੱਕ ਔਰਤ ਜ਼ਖ਼ਮੀ ਹਨ। ਕਾਰ ਸਵਾਰ ਦਿੱਲੀ ਤੋਂ ਹਮੀਰਪੁਰ ਜਾ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਨੀਂਦ ਆਉਣ ਕਾਰਨ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਰੌਲਾ ਪੈ ਗਿਆ।ਕੁਝ ਦੇਰ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਨੇ ਕਾਰ ਦਾ ਦਰਵਾਜ਼ਾ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸੀਟ ਦੇ ਹੇਠਾਂ ਦੋ ਪੁਰਸ਼ਾਂ ਅਤੇ ਇੱਕ ਔਰਤ ਦੀਆਂ ਲਾਸ਼ਾਂ ਮਿਲੀਆਂ ਹਨ।

error: Content is protected !!