ਬੱਚੇ ਨੂੰ ਸਮਰਾਲਾ ਸਿਵਿਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਦੀ ਮੌਤ ਹੋਣ ਦੀ ਪੁਸ਼ਟੀ ਕਰ ਦਿੱਤੀ ਗਈ।ਮ੍ਰਿਤਕ ਦੇ ਪਿਤਾ ਰਣਜੀਤ ਯਾਦਵ ਨੇ ਦੱਸਿਆ ਕਿ ਪਹਿਲਾਂ ਵੀ ਬਹੁਤ ਵਾਰ ਲੋਹੇ ਦੀ ਪੌੜੀ ਵਿੱਚ ਕਰੰਟ ਆਉਂਦਾ ਹੈ ਪਰ ਕਿਸੇ ਨੇ ਠੀਕ ਨਹੀਂ ਕਰਵਾਇਆ।
ਪਿਤਾ ਨੇ ਕਿਹਾ ਕਿ ਅਸੀਂ ਪ੍ਰਵਾਸੀ ਹਾਂ ਤੇ ਇਥੇ ਕਿਰਾਏ ਦੇ ਮਕਾਨ ਤੇ ਰਹਿ ਰਹੇ ਹਾਂ। ਮਾਸੂਮ ਬੱਚੇ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।