ਕਲਯੁੱਗੀ ਮਾਸੜ ਨੇ ਕੀਤਾ ਕੀਤਾ 12 ਸਾਲ ਦੀ ਬੱਚੀ ਨਾਲ ਜਬਰ ਜਨਾਹ, ਅੱਧੀ ਰਾਤ ਨੂੰ ਬੱਚੀ ਨੂੰ ਲੈ ਗਿਆ ਚੁੱਕਕੇ

ਰਿਸ਼ਤਿਆਂ ਦੀ ਮਰਿਆਦਾ ਨੂੰ ਛਿੱਕੇ ਟੰਗਦਿਆਂ ਸਕੇ ਮਾਸੜ ਨੇ 12 ਸਾਲ ਦੀ ਨਾਬਾਲਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆl ਇਸ ਮਾਮਲੇ ਵਿੱਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਮੱਲ ਸਿੰਘ ਵਾਲਾ ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈl

ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਔਰਤ ਨੇ ਦੱਸਿਆ ਕਿ ਉਹ ਰਾਤ ਵੇਲੇ ਆਪਣੇ ਪਰਿਵਾਰ ਸਮੇਤ ਘਰ ਵਿੱਚ ਮੌਜੂਦ ਸੀl ਇਸੇ ਦੌਰਾਨ ਔਰਤ ਦਾ ਜੀਜਾ ਹਰਜਿੰਦਰ ਸਿੰਘ ਉਨ੍ਹਾਂ ਦੇ ਘਰ ਆਇਆ l ਖਾਣਾ ਖਾਣ ਤੋਂ ਬਾਅਦ ਉਹ ਬਾਥਰੂਮ ਦੇ ਬਾਹਰ ਮੰਜਾ ਡਾਹ ਕੇ ਸੌਂ ਗਿਆ l

ਦੇਰ ਰਾਤ ਉਹ ਸ਼ਿਕਾਇਤ ਕਰਤਾ ਦੀ ਨਾਬਾਲਗ ਬੱਚੀ ਨੂੰ ਚੁੱਕ ਕੇ ਜ਼ਬਰਦਸਤੀ ਕਮਰੇ ਵਿੱਚ ਲੈ ਗਿਆ ਅਤੇ ਮਾਸੂਮ ਨਾਲ ਜਬਰ ਜਨਾਹ ਕੀਤਾl ਰੌਲਾ ਸੁਣ ਕੇ ਪਰਿਵਾਰਕ ਮੈਂਬਰ ਕਮਰੇ ਵਿੱਚ ਪਹੁੰਚੇ ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

ਇਸ ਮਾਮਲੇ ਵਿੱਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਹਰਜਿੰਦਰ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ l

error: Content is protected !!