ਗੁਰਦੁਆਰਾ ਸਾਹਿਬ ਨੇੜੇ ਸਪਾ ਸੈਂਟਰ ‘ਚ ਚਲਾ ਰਹੇ ਸੀ ਦੇਹ ਵਪਾਰ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਠਰਕੀਆਂ ਨੂੰ ਲਿਆ ਹਿਰਾਸਤ ‘ਚ

ਗੁਰਦੁਆਰਾ ਸਾਹਿਬ ਨੇੜੇ ਸਪਾ ਸੈਂਟਰ ‘ਚ ਚਲਾ ਰਹੇ ਸੀ ਦੇਹ ਵਪਾਰ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਠਰਕੀਆਂ ਨੂੰ ਲਿਆ ਹਿਰਾਸਤ ‘ਚ

ਅੰਮ੍ਰਿਤਸਰ (ਵੀਓਪੀ ਬਿਊਰੋ)-ਮਾੜੇ ਅਨਸਰਾਂ ਜੋ ਕਿ ਸਮਾਜ ਦਾ ਮਾਹੌਲ ਖਰਾਬ ਕਰਨ ਅਤੇ ਸਮਾਜ ਵਿੱਚ ਗੰਦਗੀ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਅਨਸਰਾਂ ਖਿਲਾਫ ਪੰਜਾਬ ਪੁਲਿਸ ਸਮੇਂ-ਸਮੇਂ ‘ਤੇ ਕਾਰਵਾਈ ਕਰਕੇ ਸਬਕ ਸਿਖਾਉਂਦੀ ਰਹਿੰਦੀ ਹੈ। ਇਸੇ ਤਰ੍ਹਾਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਖੇ ਦੇਹ ਵਪਾਰ ਦਾ ਧੰਦਾ ਕਰਨ ਦੇ ਇਲਜ਼ਾਮਾਂ ਤਹਿਤ ਕਾਰਵਾਈ ਕਰਦੇ ਹੋਏ ਇੱਕ ਸਪਾ ਸੈਂਟਰ ਖਿਲਾਫ ਕਾਰਵਾਈ ਕਰਦੇ ਹੋਏ ਛਾਪੇਮਾਰੀ ਮਾਰ ਕੇ ਕਈ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਸਪਾ ਸੈਂਟਰ ਖਿਲਾਫ ਪਹਿਲਾਂ ਵੀ ਕਈ ਸ਼ਿਕਾਇਤਾਂ ਮਿਲੀਆਂ ਸਨ ਅਤੇ ਇਹ ਸਪਾ ਸੈਂਟਰ ਗੁਰਦੁਆਰਾ ਸਾਹਿਬ ਦੇ ਨੇੜੇ ਚੱਲਦਾ ਹੈ, ਇਸ ਲਈ ਲੋਕਾਂ ਵੱਲੋਂ ਸਪਾ ਸੈਂਟਰ ਵਿੱਚ ਚੱਲਦੇ ਗੈਰ-ਕਾਨੂੰਨੀ ਧੰਦੇ ਖਿਲਾਫ ਕਾਫੀ ਰੋਸ ਸੀ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿ ਇੱਕ ਸਪਾ ਸੈਂਟਰ ‘ਤੇ ਪੁਲਿਸ ਵੱਲੋਂ ਕੀਤੀ ਗਈ ਰੋਡ ਦੌਰਾਨ ਕੁਝ ਕੁੜੀਆਂ-ਮੁੰਡਿਆ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਥਾਣਾ ਮਜੀਠਾ ਰੋਡ ‘ਤੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸਪਾ ਸੈਂਟਰ ਦੀ ਮਾਲਕ ਅਤੇ ਉਸਦੇ ਸਾਥੀ ਨੂੰ ਸਾਡੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬਾਕੀ ਜਿਹੜੇ ਵਿਕਟਮ ਹਨ ਉਹਨਾਂ ਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਵੀ ਜੋ ਬਣਦੀ ਕਾਰਵਾਈ ਹੋਵੇਗੀ ਉਹ ਜ਼ਰੂਰ ਕੀਤੀ ਜਾਵੇਗੀ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁੱਖ ਦੋਸ਼ੀ ਸਪਾ ਸੈਂਟਰ ਦੀ ਮਾਲਕ ਅਤੇ ਉਸਦੇ ਸਾਥੀ ਦੇ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲ ਤੋਂ ਇਹ ਸਪਾ ਸੈਂਟਰ ਦੀ ਆੜ ਦੇ ਵਿੱਚ ਜਿਸਮ ਫਰੋਸ਼ੀ ਦਾ ਧੰਦਾ ਕਰ ਰਹੇ ਸਨ। ਜਿਸ ਦੀ ਸੂਚਨਾ ਮਿਲਣ ‘ਤੇ ਸਾਡੀ ਪੁਲਿਸ ਪਾਰਟੀ ਵੱਲੋਂ ਰੋਡ ਕੀਤੀ ਗਈ ਅਤੇ ਮੌਕੇ ‘ਤੇ ਹੀ ਦੇਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਥਾਣਾ ਮਜੀਠਾ ਰੋਡ ‘ਤੇ ਪੁਲਿਸ ਵੱਲੋਂ ਅੱਜ ਮਜੀਠਾ ਰੋਡ ਗੁਰੂ ਹਰਰਾਏ ਸਾਹਿਬ ਗੁਰਦੁਆਰੇ ਦੇ ਕੋਲ ਪਿਛਲੇ ਦੋ ਸਾਲ ਤੋਂ ਚੱਲ ਰਹੇ ਸਪਾ ਸੈਂਟਰ ‘ਤੇ ਪੁਲਿਸ ਵੱਲੋਂ ਰੇਡ ਕੀਤੀ ਗਈ ।

ਇਸ ਵਿੱਚ ਪੁਲਿਸ ਵੱਲ ਕੁਝ ਕੁੜੀਆਂ-ਮੁੰਡਿਆਂ ਨੂੰ ਹਿਰਾਸਤ ਵਿੱਚ ਵੀ ਲਿਆ ਅਤੇ ਥਾਣਾ ਮਜੀਠਾ ਰੋਡ ਦੇ ਵਿੱਚ ਲਿਆ ਕੇ ਕਾਰਵਾਈ ਵੀ ਕੀਤੀ ਗਈ।

ਇਸ ਦੌਰਾਨ ਥਾਣਾ ਮਜੀਠਾ ਰੋਡ ‘ਤੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ, ਕਿ ਗੁਰਦੁਆਰਾ ਸ੍ਰੀ ਹਰਿਰਾਇ ਸਾਹਿਬ ਨਜ਼ਦੀਕ ਇੱਕ ਪਾਸ ਸੈਂਟਰ ਚੱਲ ਰਿਹਾ ਹੈ। ਜਿਸ ਵਿੱਚ ਜਿਸਮ ਫਰੋਸ਼ੀ ਦਾ ਧੰਦਾ ਵੀ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਪਿਛਲੇ ਦੋ ਸਾਲ ਤੋਂ ਸਪਾ ਸੈਂਟਰ ਚਲਾਇਆ ਜਾ ਰਿਹਾ ਸੀ ਜਿਸਦੇ ਚਲਦੇ ਅੱਜ ਅਸੀਂ ਰੋਡ ਕੀਤੀ ‘ਤੇ ਮੌਕੇ ਤੋਂ ਹੀ ਕੁਝ ਲੋਕਾਂ ਨੂੰ ਕਾਬੂ ਕੀਤਾ। ਉਹਨਾਂ ਕਿਹਾ ਕਿ ਇਸ ਵਿੱਚ ਅਸੀਂ ਮੁੱਖ ਦੋਸ਼ੀ ਸਾ ਸੈਂਟਰ ਦੀ ਮਾਲਕ ਅਤੇ ਉਸਦੇ ਸਾਥੀ ਦੇ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਹੈ। ਬਾਕੀ ਜਿਹੜੇ ਕੁੜੀਆਂ-ਮੁੰਡੇ ਗ੍ਰਿਫ਼ਤਾਰ ਕੀਤੇ ਹਨ, ਉਸ ਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜਾਣਕਾਰੀ ਹਾਸਲ ਤੋਂ ਕਰਨ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਏਗੀ ਉਹ ਕੀਤੀ ਜਾਵੇਗੀ।

error: Content is protected !!