ਕਾਫੀ ਕਲੇਸ਼ ਰਹਿਣ ਤੋਂ ਬਾਅਦ ਜਸ਼ਨਦੀਪ ਕੌਰ ਨੇ ਉਸਨੂੰ ਘਰ ਤੋਂ ਬਾਹਰ ਕੱਢ ਦਿੱਤਾ ਸੀ। ਕਾਫੀ ਦਿਨ ਬਾਅਦ ਗੁਰਵੀਰ ਲੰਡਨ ਵਿੱਚ ਕਿਰਾਏ ’ਤੇ ਰਹਿਣ ਲੱਗ ਪਿਆ। ਇਸ ਦੌਰਾਨ ਉਹ ਮਾਨਸਿਕ ਤੌਰ ’ਤੇ ਕਾਫੀ ਪ੍ਰੇਸ਼ਾਨ ਸੀ। 12 ਅਗਸਤ ਨੂੰ ਕਿਸੇ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।