ਉਸ ਦੀ ਹਾਲਤ ਵਿਗੜਨ ਕਾਰਨ ਲੜਕੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਰਮਜੀਤ ਕੌਰ ਦੀ ਮਾਸੀ ਸਿਮਰਨਜੀਤ ਕੌਰ, ਉਨ੍ਹਾਂ ਦੀ ਲੜਕੀ ਆਸ਼ੂ ਅਤੇ ਗੁਰਪ੍ਰੀਤ ਸਿੰਘ ਦੇ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਸਿਮਰਜੀਤ ਕੌਰ ਅਤੇ ਆਸ਼ੂ ਦੀ ਭਾਲ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।