Skip to content
Saturday, December 28, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
August
27
ਲੰਗਰ ਹਾਲ ‘ਚ ਮੀਟ ਦਾ ਡੋਲੂ ਲੈਕੇ ਪਹੁੰਚਿਆ ਵਿਅਕਤੀ, ਕਹਿੰਦਾ ਦਾਲ ਹੈ ਲੰਗਰ ‘ਚ ਵਰਤਾ ਦਿਓ, ਫਿਰ ਹੋਇਆ…..
Crime
international
jalandhar
Latest News
National
Politics
Punjab
ਲੰਗਰ ਹਾਲ ‘ਚ ਮੀਟ ਦਾ ਡੋਲੂ ਲੈਕੇ ਪਹੁੰਚਿਆ ਵਿਅਕਤੀ, ਕਹਿੰਦਾ ਦਾਲ ਹੈ ਲੰਗਰ ‘ਚ ਵਰਤਾ ਦਿਓ, ਫਿਰ ਹੋਇਆ…..
August 27, 2024
Voice of Punjab
ਸੂਬੇ ਵਿੱਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਨਿੱਤ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਅਜਿਹੀਆਂ ਘਟਨਾਵਾਂ ਹਨ। ਇਸੇ ਤਰ੍ਹਾਂ ਤਾਜ਼ਾ ਮਾਮਲਾ ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਦਾ ਹੈ ਜਿੱਥੇ ਇੱਕ ਸ਼ਰਾਰਤੀ ਅਨਸਰ ਲੰਗਰ ਹਾਲ ਵਿੱਚ ਇੱਕ ਮੀਟ ਲੈ ਕੇ ਚਲਾ ਗਿਆ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਸਮੇਤ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 23 ਤਰੀਕ ਨੂੰ ਰਾਤ ਸਾਢੇ 9 ਵਜੇ ਦੇ ਕਰੀਬ ਇੱਕ ਵਿਅਕਤੀ ਲੰਗਰ ਹਾਲ ਵਿੱਚ ਆਇਆ ਅਤੇ ਉਸ ਨੇ ਸੇਵਾਦਾਰ ਨੂੰ ਕਿਹਾ ਕਿ ਉਸ ਨੇ ਹਸਪਤਾਲ ਵਿੱਚ ਮਰੀਜ਼ ਲਈ ਖਾਣਾ ਲੈ ਕੇ ਜਾਣਾ ਸੀ, ਪਰ ਕਿਸੇ ਕਾਰਨ ਨਹੀਂ ਜਾ ਸਕਿਆ, ਇਸ ਲਈ ਇਹ ਦਾਲ ਦਾ ਭਰਿਆ ਡੋਲੂ ਲੰਗਰ ਵਿੱਚ ਵਰਤਾ ਦਿਓ।ਇਸ ਤੋਂ ਮਗਰੋਂ ਸੇਵਾਦਾਰ ਨੇ ਕਿਹਾ ਕਿ ਉਹ ਦਾਲ ਵਾਲਾ ਡੋਲੂ ਇਸ ਲੰਗਰ ਵਾਲੀ ਬਾਲਟੀ ਵਿੱਚ ਪਾ ਦੇਵੇ, ਜਦੋਂ ਉਸ ਦੇ ਉਹ ਡੋਲੂ ਲੰਗਰ ਵਾਲੀ ਬਾਲਟੀ ਵਿੱਚ ਪਾ ਦਿੱਤਾ ਤਾਂ ਸੇਵਾਦਾਰ ਨੇ ਦੇਖਿਆ ਕਿ ਇਹ ਤਾਂ ਮੀਟ ਹੈ, ਜਿਸ ਤੋਂ ਬਾਅਦ ਸੇਵਾਦਾਰ ਨੇ ਉਕਤ ਵਿਅਕਤੀ ਨੂੰ ਤੁਰੰਤ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਸ਼ਰਾਰਤੀ ਅਨਸਰਾਂ ਦਾ ਹੱਥ ਹੋ ਸਕਦਾ ਹੈ, ਜਦਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਕਾਰ ਤੋਂ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਬੇਸ਼ੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਪ੍ਰਬੰਧਕ ਕਮੇਟੀ ਇਸ ਗੱਲ ਨੂੰ ਲੈ ਕੇ ਗੰਭੀਰ ਹੈ ਕਿ ਅਜਿਹੀ ਘਟਨਾ ਕਿਉਂ ਵਾਪਰੀ।
ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ, ਕਿਉਂਕਿ ਜਦੋਂ ਵੀ ਕੋਈ ਬੇਅਦਬੀ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਪਾਗਲ ਜਾਂ ਮਾਨਸਿਕ ਰੋਗੀ ਕਰਾਰ ਦੇ ਦਿੱਤਾ ਜਾਂਦਾ। ਉਹਨਾਂ ਨੇ ਕਿਹਾ ਇਹ ਹੁਣ ਬਰਦਾਸ਼ਤ ਯੋਗ ਨਹੀਂ ਹੋਵੇਗਾ।
Post navigation
ਬਠਿੰਡਾ-ਬੀਕਾਨੇਰ ਹਾਈਵੇਅ ‘ਤੇ ਪਲਟੀ ਪੰਜਾਬ ਰੋਡਵੇਜ਼ ਦੀ ਬੱਸ,ਇੱਕ ਔਰਤ ਦੀ ਮੌਤ, ਦੋ ਦਰਜਨ ਸਵਾਰੀਆਂ ਜ਼ਖ਼ਮੀ
ਮੀਂਹ ਨੇ ਮਚਾਇਆ ਕਹਿਰ, ਗੁਜ਼ਰਾਤ ‘ਚ ਹੜ੍ਹ ਅਤੇ ਮੀਂਹ ਕਾਰਨ 15 ਲੋਕਾਂ ਦੀ ਮੌ+ਤ, 23 ਹਜ਼ਾਰ ਲੋਕ ਕੀਤੇ ਰੈਸਕਿਓ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us