ਸਿੱਖ ਕੌਮ ਦੀ ਪੰਥਕ ਬੈਠਕ ਤੋਂ ਪਹਿਲਾਂ ਭਖਿਆ ਮਾਹੌਲ, ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਜਥੇਦਾਰ ਸਾਹਿਬ ਨੂੰ ਕਿਹਾ- ਸੁਖਬੀਰ ਬਾਦਲ ਨੂੰ ਹੁਣ ਪਾਸੇ ਕਰਨਾ ਪੈਣਾ

ਸਿੱਖ ਕੌਮ ਦੀ ਪੰਥਕ ਬੈਠਕ ਤੋਂ ਪਹਿਲਾਂ ਭਖਿਆ ਮਾਹੌਲ, ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਜਥੇਦਾਰ ਸਾਹਿਬ ਨੂੰ ਕਿਹਾ- ਸੁਖਬੀਰ ਬਾਦਲ ਨੂੰ ਹੁਣ ਪਾਸੇ ਕਰਨਾ ਪੈਣਾ

ਅੰਮ੍ਰਿਤਸਰ (ਵੀਓਪੀ ਬਿਊਰੋ) ਆਉਣ ਵਾਲੀ 30 ਅਗਸਤ ਨੂੰ ਪੰਥਕ ਜਥੇਬੰਦੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਸਾਰੇ ਪਾਸੇ ਚਰਚਾ ਦਾ ਬਾਜ਼ਾਰ ਗਰਮ ਹੈ। ਇਸੇ ਦੌਰਾਨ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਜਾ ਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉਹਨਾਂ ਦੀ ਇਹ ਮੁਲਾਕਾਤ ਕਾਫੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ 30 ਅਗਸਤ ਪੰਥਕ ਜਥੇਬੰਦੀਆਂ ਦੀ ਮੀਟਿੰਗ ਤੋਂ ਪਹਿਲਾਂ ਇਹ ਮੁਲਾਕਾਤ ਕਈ ਸਵਾਲ ਖੜੇ ਕਰਦੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਤੋਂ ਮੰਗ ਕੀਤੀ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਕੋਲੋਂ ਹੋਈਆਂ ਭੁੱਲਾਂ ਚੁੱਕਾਂ ਅਤੇ ਬੇਅਦਬੀਆਂ ਦੇ ਲਈ ਮਾਫੀ ਮੰਗਵਾਉਣ।

ਉਨ੍ਹਾਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਵਿੱਚ ਸਿਆਸੀ ਹਿੱਤਾਂ ਲਈ ਕੰਮ ਕੀਤਾ ਗਿਆ। ਇਸ ਲਈ ਸੁਖਬੀਰ ਬਾਦਲ ਨੂੰ 10 ਸਾਲ ਲਈ ਧਾਰਮਿਕ ਤੇ ਰਾਜਸੀ ਤੌਰ ‘ਤੇ ਪਾਸੇ ਕਰ ਦੇਣਾ ਚਾਹੀਦਾ ਹੈ। ਕਈ ਥਾਵਾਂ ‘ਤੇ ਬੇਅਦਬੀ ਦੇਖਣ ਨੂੰ ਮਿਲੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਵੀ ਸਵਾਲ ਉਠਾਏ ਗਏ ਹਨ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਸਿੱਖ-ਨਿਰੰਕਾਰੀ ਟਕਰਾਅ ਦੌਰਾਨ ਪ੍ਰਕਾਸ਼ ਸਿੰਘ ਬਾਦਲ ਵੀ ਜ਼ਿੰਮੇਵਾਰ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਐਵਾਰਡ ਵੀ ਵਾਪਸ ਲੈਣ ਦੀ ਮੰਗ ਕੀਤੀ ਹੈ।

ਤਰਸੇਮ ਸਿੰਘ ਨੇ ਸੁਖਬੀਰ ਸਿੰਘ ਬਾਦਲ ਬਾਰੇ ਕੋਈ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਸੰਗਤ ਨੂੰ ਧਿਆਨ ਵਿੱਚ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਅਤੇ ਉਸ ਅਨੁਸਾਰ ਹੀ ਫੈਸਲੇ ਲਏ ਜਾਣ। ਸ਼੍ਰੋਮਣੀ ਕਮੇਟੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਇਸ ਸਬੰਧੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ।

 

error: Content is protected !!