ਭਰਮੌਰ ਦੇ ਬਲਾਕ ਮੈਡੀਕਲ ਅਫ਼ਸਰ ਡਾ: ਸ਼ੁਭਮ ਭੰਡਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8.30 ਵਜੇ ਸੂਚਨਾ ਮਿਲੀ ਸੀ ਕਿ ਭਰਮੌਰ-ਬ੍ਰਾਹਮਣੀ ਰੋਡ ‘ਤੇ ਇੱਕ ਵਾਹਨ ਹਾਦਸਾਗ੍ਰਸਤ ਹੋ ਗਿਆ ਹੈ। ਸੂਚਨਾ ਮਿਲਦੇ ਹੀ ਐਂਬੂਲੈਂਸ ਨੂੰ ਮੌਕੇ ‘ਤੇ ਭੇਜਿਆ ਗਿਆ।ਘਟਨਾ ‘ਚ ਜ਼ਖਮੀ ਹੋਏ 10 ਲੋਕਾਂ ‘ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਮੈਡੀਕਲ ਕਾਲਜ ਚੰਬਾ ਰੈਫਰ ਕਰ ਦਿੱਤਾ ਗਿਆ ਹੈ। 6 ਵਿਅਕਤੀ ਸਿਵਲ ਹਸਪਤਾਲ ਭਰਮੌਰ ਵਿਖੇ ਜ਼ੇਰੇ ਇਲਾਜ ਹਨ ਅਤੇ ਇਨ੍ਹਾਂ ‘ਚੋਂ ਵੀ 3 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ।