ਪਿੰਡ ਵਾਸੀਆਂ ਨੇ ਦੱਸਿਆ ਕਿ ਇਹਨਾਂ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ, ਜਿਸ ਦੇ ਚਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ।
ਦੂਜੇ ਪਾਸੇ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਨੂੰ ਕਰਕੇ ਨਿਹੰਗ ਸਿੰਘ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ।
ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ਉੱਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਪਰਿਵਾਰ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।