Skip to content
Saturday, November 16, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
August
30
ਕਾਰ ਮੋਟਰਸਾਈਕਲ ਦੀ ਜਬਰਦਸਤ ਟੱਕਰ ‘ਚ 2 ਮੌ+ਤਾਂ, 3 ਗੰਭੀਰ ਜ਼ਖਮੀ,ਪਭਾਤ ਫੇਰੀ ਤੇ ਗਿਆ ਦੀਆਂ ਪਰਤੀਆਂ ਲਾ+ਸ਼ਾਂ
Crime
international
jalandhar
Latest News
National
Politics
Punjab
ਕਾਰ ਮੋਟਰਸਾਈਕਲ ਦੀ ਜਬਰਦਸਤ ਟੱਕਰ ‘ਚ 2 ਮੌ+ਤਾਂ, 3 ਗੰਭੀਰ ਜ਼ਖਮੀ,ਪਭਾਤ ਫੇਰੀ ਤੇ ਗਿਆ ਦੀਆਂ ਪਰਤੀਆਂ ਲਾ+ਸ਼ਾਂ
August 30, 2024
Voice of Punjab
ਪੰਜਾਬ ਵਿੱਚ ਲਗਾਤਾਰ ਹਾਦਸੇ ਵਾਪਰ ਰਹੇ ਨੇ ਇਹ ਹਾਦਸੇ ਕਿਸੇ ਨਾ ਕਿਸੇ ਦੀ ਜਾਨ ਦੇ ਦੁਸ਼ਮਨ ਬਣ ਰਹੇ ਨੇ।ਇਸੇ ਤਰ੍ਹਾਂ ਦੀ ਘਟਨਾ ਵਾਪਰੀ ਹੈ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀ ਦੀ ਮੋਤ ਹੋ ਗਈ, ਜਦਕਿ ਤਿੰਨ ਲੋਕ ਦੇ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮੋਟਰ ਸਾਈਕਲ ਨੰਬਰ PB 37 J 9220 ‘ਤੇ ਪੰਜ ਨੋਜ਼ਵਾਨ ਜਿਨ੍ਹਾਂ ਵਿੱਚ ਸੁਖਬੀਰ ਸਰੋਏ ਪੁੱਤਰ ਗੁਰਸੇਵਕ ਸਰੋਏ ,ਸਾਹਿਲ ਪੁੱਤਰ ਮੰਗੂ ਰਾਮ , ਕਮਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਕਰਨਵਰ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਰਾਹੁਲ ਪੁੱਤਰ ਤਰਸੇਮ ਲਾਲ ਸਾਰੇ ਨਿਵਾਸੀ ਬਾਹੜੋਵਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸਵਾਰ ਹੋਕੇ ਨਜ਼ਦੀਕੀ ਪੈਂਦੇ ਪਿੰਡ ਮਜਾਰਾ ਨੋ ਆਬਾਦ ਵਿਖੇ ਬਣੇ ਧਾਰਮਿਕ ਸਥਾਨ ਤੋ ਨਿਕਲ ਰਹੀਆਂ ਪ੍ਰਭਾਤ ਫੇਰੀਆ ਤੋ ਆਪਣੇ ਆਪਣੇ ਘਰ ਪਰਤ ਰਹੇ ਸਨ।
ਇਸ ਦੌਰਾਨ ਉਕਤ ਮੋਟਰ ਸਾਈਕਲ ਸਵਾਰ ਜਿਵੇ ਹੀ ਬੰਗਾ ਫਗਵਾੜਾ ਨੈਸ਼ਨਲ ਹਾਈਵੇਂ ਤੇ ਸਥਿਤ ਪਿੰਡ ਮਜਾਰੀ ‘ਚ ਬਣੇ ਰਸਤੇ ਨੂੰ ਪਾਰ ਕਰ ਆਪਣੇ ਪਿੰਡ ਬਾਹੜੋਵਾਲ ਨੂੰ ਜਾਣ ਲੱਗੇ ਤਾ ਦੂਜੇ ਪਾਸੇ ਜਲੰਧਰ ਸਾਇਡ ਤੋ ਆ ਰਹੀ ਇਕ ਕਰੇਟਾ ਕਾਰ ਨੰਬਰ PB 07 BT 5086 ਜਿਸ ਨੂੰ ਅਰਪਨ ਬਵੇਜਾ ਨਿਵਾਸੀ ਬੰਗਾ ਨਾਮੀ ਵਿਅਕਤੀ ਚਲਾ ਰਿਹਾ ਸੀ ਨਾਲ ਟਕਰਾ ਗਏ। ਟੱਕਰ ਮਗਰੋਂ ਗੱਡੀ ਪਲਟ ਗਈ ਅਤੇ ਮੋਟਰਸਾਈਕਲ ਦੇ ਵੀ ਪਰਖੱਚੇ ਉੱਡ ਗਏ ਹਨ।
ਇਸ ਟੱਕਰ ਕਾਰਨ 2 ਵਿਅਕਤੀ ਦੀ ਮੌਤ ਹੋ ਗਈ ਅਤੇ 3 ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਉੱਥੇ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸਾ ਕਿਵੇਂ ਵਾਪਰਿਆ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
Post navigation
ਮੋਮੋਜ਼ ਖਾਣ ਗਏ ਨੇ ਮੰਗ ਲਈ ਵਾਧੂ ਚਟਨੀ ਤਾਂ ਦੁਕਾਨਦਾਰ ਔਰਤ ਨੇ ਮਾਰ-ਮਾਰ ਥੱਪੜ ਕਰ’ਤਾ ਮੂੰਹ ਲਾਲ
ਇੰਨੋਸੈਂਟ ਹਾਰਟਸ ਗਰੁੱਪ ਦੇ ਤੱਤਵਾਧਾਨ ਵਿੱਚ ਇਨੋਕਿਡਸ-ਅਰਲੀ ਲਰਨਿੰਗ ਸੈਂਟਰ ਦੀ ਸ਼ੁਰੂਆਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us