ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

 

ਅੰਮ੍ਰਿਤਸਰ (ਵੀਓਪੀ ਬਿਊਰੋ) ਅੰਮ੍ਰਿਤਸਰ ਵਿੱਚ ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡਾ ਫੈਸਲਾ ਸੁਣਾ ਦਿੱਤਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਕਰ ਦਿੱਤਾ ਹੈ।


ਤੁਹਾਨੂੰ ਦੱਸ ਦਈਏ ਕਿ ਸ਼੍ਰੌਮਣੀ ਅਕਾਲੀ ਦਲ ਨਾਲੋਂ ਅਲੱਗ ਹੋਏ ਬਾਗੀ ਧੜੇ ਵਿੱਚ, ਜਿਨਾਂ ਨੇ ਆਪਣੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਲਈ ਹੈ, ਜਿਵੇਂ ਕਿ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਤੇ ਸੁਖਦੇਵ ਸਿੰਘ ਢੀਂਡਸਾ ਆਦਿ ਨੇ ਆਪਣੀ ਵੱਖਰੀ ਪਾਰਟੀ ਬਣਾ ਲਈ ਹੈ। ਇਸ ਤੋਂ ਬਾਅਦ ਉਹਨਾਂ ਨੇ 20 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਪੇਸ਼ ਹੋ ਕੇ ਆਪਣੀਆਂ ਸਰਕਾਰ ਸਮੇਂ ਹੋਈਆਂ ਭੁੱਲਾ-ਚੁੱਕਾ ਲਈ ਮਾਫੀ ਮੰਗੀ ਸੀ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਉੱਤੇ ਦੋਸ਼ ਮੜਦੇ ਹੋਏ ਕਿਹਾ ਸੀ ਕਿ ਪੰਜਾਬ ਵਿੱਚ ਹੋਈਆਂ ਬੇਅਦਬੀ ਵਿੱਚ ਸੁਖਬੀਰ ਸਿੰਘ ਬਾਦਲ ਦਾ ਵੱਡਾ ਹੱਥ ਹੈ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਮਾਫੀ ਦਵਾਉਣ ਪਿੱਛੇ ਵੀ ਸੁਖਬੀਰ ਸਿੰਘ ਬਾਦਲ ਦਾ ਵੱਡਾ ਹੱਥ ਹੈ।


ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਜਾ ਕੇ ਆਪਣਾ ਸਪਸ਼ਟੀਕਰਨ ਦਿੱਤਾ ਸੀ। ਪੰਜ ਅਗਸਤ ਨੂੰ ਸਪਸ਼ਟੀਕਰਨ ਸਾਹਮਣੇ ਆਇਆ ਸੀ, ਜਿਸ ਵਿੱਚ ਸੁਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਹੁਕਮ ਉਨ੍ਹਾਂ ਨੂੰ ਲਾਇਆ ਜਾਵੇਗਾ, ਉਹ ਸਰਮੱਖੇ ਪ੍ਰਵਾਨ ਕਰਨਗੇ। ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੋਰਨਾਂ ਜਥੇਦਾਰਾਂ ਦੀ ਅੱਜ ਇਕੱਤਰਤਾ ਹੋਈ, ਜਿਸ ਮੀਟਿੰਗ ਵਿੱਚ ਉਹਨਾਂ ਨੇ ਅਹਿਮ ਵਿਚਾਰਾਂ ਕੀਤੀਆਂ।


ਇਸਸ ਦੌਰਾਨ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜੋ ਵੀ ਗਲਤੀਆਂ ਸਿੱਖ ਧਰਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹੋਈਆਂ ਹਨ। ਉਸਦੇ ਲਈ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਮੰਡਲ ਵਿੱਚ ਸ਼ਾਮਿਲ ਸਿੱਖ ਆਗੂਆਂ ਨੂੰ ਦੋਸ਼ੀ ਪਾਇਆ ਜਾਂਦਾ ਹੈ। ਇਸ ਤਹਿਤ ਉਹਨਾਂ ਨੂੰ 15 ਦਿਨਾਂ ਦੇ ਅੰਦਰ ਆਪਣਾ ਸਪਸ਼ਟੀਕਰਨ ਦੇਣਾ ਪਵੇਗਾ।


15 ਦਿਨਾਂ ਤੱਕ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਵੱਲੋਂ ਤਨਖਾਹੀਆ ਐਲਾਨੇ ਜਾਂਦੇ ਹਨ। ਜਥੇਦਾਰ ਸਾਹਿਬ ਨੇ ਗੱਲ ਕਹੀ ਕਿ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਅੰਦਰ ਨਿਮਾਣਾ ਸਿੱਖ ਬਣ ਕੇ ਸ੍ਰੀ ਅਕਾਲ ਤਖਤ ਸਾਹਮਣੇ ਪੇਸ਼ ਹੋਣਾ ਪਵੇਗਾ ਅਤੇ ਆਪਣਾ ਇਹਨਾਂ ਗੱਲਾਂ ਉੱਤੇ ਜਵਾਬ ਪੇਸ਼ ਕਰਨਾ ਹੋਵੇਗਾ ਉਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਫੈਸਲਾ ਕਰਨਗੇ ਕਿ ਸੁਖਬੀਰ ਸਿੰਘ ਬਾਦਲ ਨੂੰ ਕਿਹੜੀ ਸਜ਼ਾ ਲਾਈ ਜਾਂਦੀ ਹੈ।

ਪਾਨ ਸਿੰਘ ਸਾਹਿਬਾਨਾਂ ਦੇ ਸੁਣਾਏ ਫੈਸਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ ਜੋ ਵੀ ਹੁਕਮ ਉਹਨਾਂ ਨੂੰ ਅਕਾਲ ਤਖਤ ਸਾਹਿਬ ਵੱਲੋਂ ਲਗਾਇਆ ਗਿਆ ਹੈ ਔਰ ਸਰਮੱਥੇ ਪ੍ਰਵਾਨ ਕਰ ਦੇਣ ਅਤੇ ਖਿਮਾ ਜਾਚਨਾ ਮੰਗਣ ਲਈ ਤਿਆਰ ਹਨ।

error: Content is protected !!