NIA ਨੇ ਮਾਰੀ ਕਿ BKU ਕ੍ਰਾਂਤੀਕਾਰੀ ਦੀ ਮਹਿਲਾ ਆਗੂ ਦੇ ਘਰ RAID ,ਕਿਸਾਨ ਯੂਨੀਅਨ ਵਾਲੇ ਹੋਏ ਇਕੱਠੇ ਘਰ ਮੂਹਰੇ ਲਾ ‘ਤਾ ਟੈਂਟ

ਕਸਬਾ ਰਾਮਪੁਰਾ ਫੂਲ ਵਿੱਚ ਬੀਕੇਯੂ ਦੀ ਮਹਿਲਾ ਕਿਸਾਨ ਆਗੂ ਸੁਖਵਿੰਦਰ ਕੌਰ ਅਰੰਡੀ ਦੇ ਪਿੰਡ ਰਾਮਪੁਰਾ ਦੇ ਸਰਾਭਾ ਨਗਰ ਵਿੱਚ ਅੱਜ ਸਵੇਰ ਤੋਂ ਹੀ NIA ਦੀ ਛਾਪੇਮਾਰੀ ਜਾਰੀ ਹੈ। ਕਿਸਾਨ ਯੂਨੀਅਨ ਦੇ ਕਿਸਾਨ ਆਗੂ ਨੇ ਇਸ ਦੀ ਜਾਣਕਾਰੀ ਪਿੰਡ ਵਿੱਚ ਅਨਾਉਂਸ ਕਰਦਿਆ ਕਿਹਾ ਕਿ ਜਦੋਂ ਤੱਕ ਛਾਪੇਮਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਜਾਂਦਾ ਉਦੋਂ ਤੱਕ ਕਿਸੇ ਨੂੰ ਇੱਥੋ ਜਾਣ ਨਹੀਂ ਦਿੱਤਾ ਜਾਵੇਗਾ। ਕਿਸਾਨ ਯੂਨੀਅਨ ਨੇ ਪੁਲਿਸ ਦੀ ਗੱਡੀ ਅੱਗੇ ਧਰਨਾ ਦਿੱਤਾ।

ਐਨਆਈਏ ਦੀ ਟੀਮ ਸਵੇਰੇ 5 ਵਜੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਦੇ ਘਰ ਪਹੁੰਚੀ। ਕਿਸੇ ਨੂੰ ਵੀ ਘਰੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਨਾ ਹੀ ਕਿਸੇ ਨੂੰ ਫੋਨ ਕਰਨ ਦੀ ਇਜਾਜ਼ਤ ਸੀ।

ਘਰ ਵਿੱਚ ਇੱਕ 85 ਸਾਲ ਦਾ ਬਜ਼ੁਰਗ ਵੀ ਹੈ। ਇੱਥੋਂ ਤੱਕ ਕਿ ਉਸ ਦੇ ਨੌਕਰ ਨੂੰ ਵੀ ਘਰ ਵਿੱਚ ਵੜਨ ਨਹੀਂ ਦਿੱਤਾ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਮੈਂ ਤੇ ਹੋਰ ਕਿਸਾਨ ਆਗੂ ਇੱਥੇ ਪਹੁੰਚ ਗਏ। ਐਨਆਈਏ ਨੂੰ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਕੋਈ ਜਾਂਚ ਕਰਨੀ ਹੈ, ਤਾਂ ਉਨ੍ਹਾਂ ਦੇ ਮੈਂਬਰ ਹਾਜ਼ਰ ਹੋਣ। ਇਸ ਲਈ ਅਸੀਂ ਆਪਣੇ ਵਕੀਲ ਸਣੇ ਤਿੰਨ ਲੋਕਾਂ ਨੂੰ ਅੰਦਰ ਭੇਜਿਆ ਹੈ। – ਪੁਰਸ਼ੋਤਮ ਮਹਾਰਾਜ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ

ਕਿਸਾਨ ਆਗੂ ਨੇ ਕਿਹਾ ਕਿ ਅਸੀ ਅਧਿਕਾਰੀਆਂ ਨੂੰ ਵਾਰ-ਵਾਰ ਬੇਨਤੀ ਕੀਤੀ ਕਿ ਘਰ ਅੰਦਰ ਬਜ਼ੁਰਗ ਮਹਿਲਾ ਵੀ ਹੈ, ਇਸ ਲਈ ਪੁਲਿਸ ਜਾਂ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ ਐਨਆਈਏ ਟੀਮ ਕਾਰਗੁਜ਼ਾਰੀ ਕਰੇ। ਉਨ੍ਹਾਂ ਕਿਹਾ ਕਿ ਬ੍ਰਿਜ ਭੂਸ਼ਣ ਤੇ ਹੋਰ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਗਈ, ਪਰ ਇਨ੍ਹਾਂ ਨੂੰ ਕਿਸਾਨ ਆਗੂ ਜੋ ਆਪਣੇ ਹੱਕਾਂ ਦੀ ਗੱਲ ਕਰਦੇ ਹਨ, ਉਹੀ ਇਨ੍ਹਾਂ ਸਰਕਾਰਾਂ ਨੂੰ ਚੁੱਭ ਰਹੇ ਹਨ। ਉੱਥੇ ਮੌਜੂਦ ਕਿਸਾਨ ਆਗੂਆਂ ਨੇ ਐਨਆਈਏ ਟੀਮ ਦੀਆਂ ਗੱਡੀਆਂ ਅੱਗੇ ਧਰਨਾ ਲਾ ਦਿੱਤਾ ਅਤੇ ਕਿਹਾ ਕਿ ਜਿੰਨੀ ਦੇਰ ਤੱਕ ਰੇਡ ਦਾ ਕਾਰਨ ਨਹੀਂ ਦੱਸਿਆ ਜਾਵੇਗਾ, ਉਨੀ ਦੇਰ ਤੱਕ ਟੀਮ ਦਾ ਜ਼ਬਰਦਸਤ ਵਿਰੋਧ ਹੋਵੇਗਾ।

ਬੀਕੇਯੂ ਕ੍ਰਾਂਤੀਕਾਰੀ ਯੂਨੀਅਨ ਵੀ ਐਮਐਸਪੀ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ 6 ਮਹੀਨਿਆਂ ਤੋਂ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ’ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੈ।

error: Content is protected !!