ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਿ ਸਾਡਾ ਨੌਜਵਾਨ ਪੁੱਤ ਜਿਸਦੀ ਉਮਰ 22 ਸਾਲ ਹੈ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਬਹੁਤ ਹੀ ਚਾਵਾਂ ਨਾਲ ਪਾਲਿਆ ਸੀ ਪਰ ਅੱਜ ਅਜਿਹੇ ਹਾਲਾਤ ਦੇਖਣੇ ਪੈ ਰਹੇ ਹਨ। ਸਾਨੂੰ ਕੁਝ ਨਹੀਂ ਸੁਝ ਰਿਹਾ ਜਿਸਦੇ ਚੱਲਦੇ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਸਾਨੂੰ ਫੋਨ ਆਇਆ ਕਿ ਤੁਹਾਡੇ ਲੜਕੇ ਦੀ ਤਬੀਅਤ ਖਰਾਬ ਹੋ ਗਈ ਹੈ ਜਦੋ ਆ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਹਈ ਸੀ ਪਿਛਲੇ ਕਈ ਸਾਲਾਂ ਤੋਂ ਚਿੱਟਾ ਨਸ਼ਾ ਕਰਨ ਦਾ ਆਦੀ ਸੀ।
ਦੂਜੇ ਪਾਸੇ ਨਸ਼ਾ ਛੁਡਾਊ ਕੇਂਦਰ ਦੇ ਡਾਕਟਰ ਅਰਧ ਬਾਂਸਲ ਨੇ ਕਿਹਾ ਹੈ ਕਿ ਇਹ ਹੈਰੋਇਨ ਦਾ ਨਸ਼ਾ ਕਰਦਾ ਸੀ ਪਿਛਲੇ ਲੰਬੇ ਸਮੇਂ ਤੋਂ ਅਤੇ ਕੁਝ ਦਿਨ ਪਹਿਲਾਂ ਸਾਡੇ ਸਿਵਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਵਿਖੇ ਦਵਾਈ ਲੈਣ ਆਇਆ ਸੀ ਅਤੇ ਇਹ ਗਿੱਦੜਬਾਹ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਅਚਾਨਕ ਇਸਦੀ ਤਬੀਅਤ ਖਰਾਬ ਹੋਣ ਦੇ ਚੱਲਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਖੇ ਦਾਖਲ ਕਰਵਾਇਆ ਸੀ ਜਿੱਥੇ ਉਸ ਦੀ ਮੌਤ ਹੋ ਗਈ ਹੈ। ਚਿੱਟਾ ਲਾਉਣ ਦੇ ਨਾਲ ਨਾਲ ਇਸ ਨੂੰ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗੀਆਂ ਹੋਈਆਂ ਸਨ।