ਕੰਗਨਾ ਦੀ ਫਿਲਮ ਦਾ ਚਰਨਜੀਤ ਚੰਨੀ ਨੇ ਕੱਢਿਆ ਹੱਲ, SGPC ਨੂੰ ਲੈਕੇ ਕਹੀ ਇਹ ਗੱਲ

ਕੰਗਨਾ ਦੀ ਫਿਲਮ ਦਾ ਚਰਨਜੀਤ ਚੰਨੀ ਨੇ ਕੱਢਿਆ ਹੱਲ, SGPC ਨੂੰ ਲੈਕੇ ਕਹੀ ਇਹ ਗੱਲ

ਜਲੰਧਰ (ਵੀਓਪੀ ਬਿਊਰੋ) ਜਲੰਧਰ ਤੋਂ ਕਾਂਗਰਸ ਵੱਲੋਂ ਸੰਸਦ ਮੈਂਬਰ ਚੁਣੇ ਗਏ ਚਰਨਜੀਤ ਸਿੰਘ ਚੰਨੀ ਨੇ ਵੀ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਭਿਨੇਤਰੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਫਿਲਮ ਰਿਲੀਜ਼ ਨਹੀਂ ਹੋਣੀ ਚਾਹੀਦੀ ਅਤੇ ਜੇਕਰ ਫਿਲਮ ਰਿਲੀਜ਼ ਹੁੰਦੀ ਵੀ ਹੈ ਤਾਂ ਪਹਿਲਾਂ SGPC ਨੂੰ ਦਿਖਾ ਕੇ ਪਾਸ ਕਰਵਾਈ ਜਾਵੇ।

ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਆ ਗਈ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਲਮ ਨੂੰ ਲੈ ਕੇ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਆਧਾਰਿਤ ਫਿਲਮ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਦਿਖਾਈ ਜਾਵੇ।

 

ਸ਼੍ਰੋਮਣੀ ਕਮੇਟੀ ਦੇ ਸਰਟੀਫਿਕੇਟ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਤੋਂ ਸਰਟੀਫਿਕੇਟ ਲੈਣਾ ਜ਼ਰੂਰੀ ਹੈ। ਕਿਉਂਕਿ ਇਸ ਨੂੰ ਸ਼੍ਰੋਮਣੀ ਕਮੇਟੀ ਦੀ ਆਗਿਆ ਤੋਂ ਬਿਨਾਂ ਨਾ ਤਾਂ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਨਾ ਹੀ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਕਿਉਂਕਿ ਐਸ.ਜੇ.ਪੀ.ਸੀ ਸਿੱਖ ਕੌਮ ਦੀ ਮੋਹਰੀ ਸੰਸਥਾ ਹੈ।

error: Content is protected !!