AP ਢਿੱਲੋਂ ਦੇ ਘਰ ‘ਤੇ ਫਾਇਰਿੰਗ, ਲਾਰੈਂਸ ਬਿਸ਼ਨੋਈ ਨੇ ਲਈ ਜ਼ਿੰਮੇਵਾਰੀ, ਕਿਹਾ- ਇਹ ਹੈ ਅੰਡਰਵਰਲਡ

AP ਢਿੱਲੋਂ ਦੇ ਘਰ ‘ਤੇ ਫਾਇਰਿੰਗ, ਲਾਰੈਂਸ ਬਿਸ਼ਨੋਈ ਨੇ ਲਈ ਜ਼ਿੰਮੇਵਾਰੀ, ਕਿਹਾ- ਇਹ ਹੈ ਅੰਡਰਵਰਲਡ

ਵੀਓਪੀ ਬਿਊਰੋ- ਪੰਜਾਬ ਦੇ ਮਸ਼ਹੂਰ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਇਹ ਗੋਲੀਬਾਰੀ ਕੈਨੇਡਾ ‘ਚ ਗਾਇਕ ਦੇ ਘਰ ਦੇ ਬਾਹਰ ਹੋਈ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ।

ਕੈਨੇਡਾ ‘ਚ ਗੋਲੀਬਾਰੀ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋਈ ਹੈ, ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਲੀਬਾਰੀ ਮਸ਼ਹੂਰ ਗਾਇਕ ਏ.ਪੀ. ਢਿੱਲੋਂ ਦੇ ਬੰਗਲੇ ‘ਤੇ ਹੋਈ ਹੈ। ਕੁਝ ਮਹੀਨੇ ਪਹਿਲਾਂ ਵੀ ਸਲਮਾਨ ਖਾਨ ਦੇ ਘਰ ਦੇ ਬਾਹਰ ਇਸ ਤਰ੍ਹਾਂ ਦੀ ਗੋਲੀਬਾਰੀ ਹੋਈ ਸੀ। ਮਸ਼ਹੂਰ ਗਾਇਕ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਤੋਂ ਇਲਾਵਾ ਕੈਨੇਡਾ ‘ਚ ਇਕ ਹੋਰ ਥਾਂ ‘ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।

 

ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ‘ਚ ਲਿਖਿਆ ਗਿਆ ਹੈ ਕਿ 1 ਸਤੰਬਰ ਦੀ ਰਾਤ ਨੂੰ ਕੈਨੇਡਾ ‘ਚ ਦੋ ਥਾਵਾਂ ‘ਤੇ ਗੋਲੀਬਾਰੀ ਹੋਈ ਹੈ, ਜਿਨ੍ਹਾਂ ‘ਚੋਂ ਇਕ ਵਿਕਟੋਰੀਆ ਆਈਲੈਂਡ ਅਤੇ ਵੁਡਬ੍ਰਿਜ ਟੋਰਾਂਟੋ ਹੈ, ਜਿਸ ਦੀ ਜ਼ਿੰਮੇਵਾਰੀ ਅਸੀਂ ਲੈਂਦੇ ਹਾਂ- ਰੋਹਿਤ ਗੋਦਾਰਾ, ਲੋਰੇਸ਼ ਬਿਸ਼ਨੋਈ।


ਪੋਸਟ ਵਿੱਚ ਏਪੀ ਢਿੱਲੋਂ ਦੇ ਸਲਮਾਨ ਖਾਨ ਨਾਲ ਸਬੰਧਾਂ ਦਾ ਜ਼ਿਕਰ ਹੈ। ਏਪੀ ਢਿੱਲੋਂ ਦਾ ਘਰ ਕੈਨੇਡਾ ਦੇ ਵਿਕਟੋਰੀਆ ਆਈਲੈਂਡ ਵਿੱਚ ਹੈ। ਏਪੀ ਢਿੱਲੋਂ ਨੂੰ ਸੰਬੋਧਿਤ ਪੋਸਟ ਵਿੱਚ ਲਿਖਿਆ ਹੈ ਕਿ ਤੁਸੀਂ ਅੰਡਰਵਰਲਡ ਲਾਈਫ ਦੀ ਨਕਲ ਕਰਦੇ ਹੋ। ਅਸਲ ਵਿੱਚ ਅਸੀਂ ਉਹ ਜੀਵਨ ਜੀ ਰਹੇ ਹਾਂ। ਆਪਣੀ ਔਕਾਤ ਵਿਚ ਰਹੋ, ਨਹੀਂ ਤਾਂ ਤੁਸੀਂ ਕੁੱਤੇ ਦੀ ਮੌਤ ਮਰ ਜਾਓਗੇ।

error: Content is protected !!