ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ… ਸੁੰਦਰ ਫੁੱਲਾਂ ਨਾਲ ਕੀਤੀ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ… ਸੁੰਦਰ ਫੁੱਲਾਂ ਨਾਲ ਕੀਤੀ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ

 

ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਕੱਲ ਮਨਾਇਆ ਜਾ ਰਿਹਾ। ਇਸ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਦਾ ਵੀ ਐਲਾਨ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਦਰਬਾਰ ਸਾਹਿਬ ਵਿਖੇ ਸੁੰਦਰ ਫੁੱਲਾਂ ਦੇ ਨਾਲ ਸਜਾਵਟ ਕੀਤੀ ਜਾ ਰਹੀ ਅਤੇ ਤਰ੍ਹਾਂ ਤਰ੍ਹਾਂ ਦੇ ਲੰਗਰ ਤਿਆਰ ਕੀਤੇ ਜਾ ਰਹੇ ਹਨ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਚਾਈ-ਚਾਈ ਦਰਸ਼ਨ ਕਰਨ ਆ ਰਹੀ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਨੂੰ ਰੰਗ-ਬਿਰੰਗੇ ਤਰਾ-ਤਰਾ ਜਿਹਾ ਕਿਸਮਾਂ ਵਾਲੇ ਫੁੱਲਾਂ ਦੇ ਨਾਲ ਸਜਾਇਆ ਜਾ ਰਿਹਾ ਹੈ। ਇਹਨਾਂ ਫੁੱਲਾਂ ਦੀ ਸਜਾਵਟ ਕਰਨ ਲਈ ਦੇਸ਼-ਵਿਦੇਸ਼ ਤੋਂ ਕਲਾਕਾਰ ਆਏ ਹੋਏ ਹਨ। ਇਸ ਦੇ ਨਾਲ ਹੀ ਸਮੂਹ ਸਾਧ ਸੰਗਤ ਵੀ ਸ੍ਰੀ ਦਰਬਾਰ ਸਾਹਿਬ ਨੂੰ ਸ਼ਿੰਗਾਰਨ ਵਿੱਚ ਲੱਗਿਆ ਹੋਈਆਂ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਮਹਾਰਾਜ ਜੀ ਦੇ ਦਰਸ਼ਨ ਕਰੇਗੀ ਅਤੇ ਕੀਰਤਨ ਸਰਵਣ ਕਰਕੇ ਆਪਣਾ ਜੀਵਨ ਸਫਲ ਕਰੇਗੀ।

error: Content is protected !!